ਮਾਨਸਾ, 04—03—2021 04,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਅੰਮ੍ਰਿਤਪਾਲ ਉਰਫ ਬਬਲੂ ਪੁੱਤਰ ਸਾਧੂ ਰਾਮ
ਵਾਸੀ ਮਾਨਸਾ ਨੂੰ ਕਾਬ ੂ ਕਰਕੇ 530 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ—2
ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ। ਇਸੇ ਤਰਾ ਥਾਣਾ ਸਿਟੀ—2
ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਰਾਏਪੁਰ ਨੂੰ ਕਾਬ ੂ ਕਰਕੇ ਉਸ ਪਾਸੋਂ
150 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਦੀ ਪੁੱਛਗਿੱਛ
ਤੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਪੁੱਤਰ
ਹਰਵਿੰਦਰ ਸਿੰਘ ਵਾਸੀ ਖੀਵਾ ਮੀਹਾ ਸਿੰਘ ਵਾਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 300 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ
ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੇਵਕ ਸਿੰਘ ਪੁੱਤਰ ਜੱਗਰ ਸਿੰਘ ਵਾਸੀ ਹੀਰਕੇ ਵਿਰੁੱਧ ਆਬਕਾਰੀ
ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 200 ਲੀਟਰ
ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰੂਪ ਸਿੰਘ ਪੁੱਤਰ ਨਿਰੰਜਨ
ਸਿੰਘ ਵਾਸੀ ਮੰਡੇਰ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ
ਮੁਲਜਿਮ ਨੂੰ ਕਾਬ ੂ ਕਰਕੇ 70 ਲੀਟਰ ਲਾਹਣ ਅਤ ੇ 6 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਆਬਕਾਰੀ ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਨਜੀਤ ਸਿੰਘ ਉਰਫ ਪਪਨਾ ਪੁੱਤਰ ਗੁਰਜੰਟ ਸਿੰਘ ਵਾਸੀ
ਕਰਮਗੜ ਔਤਾਂਵਾਲੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ
ਮੁਲਜਿਮ ਨੂੰ ਕਾਬ ੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ।
ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਦੀਪ ਸਿੰਘ ਉਰਫ ਮੱਦਾ
ਪੁੱਤਰ ਬੁੱਗਰ ਸਿੰਘ ਵਾਸੀ ਕੁਸਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 30 ਲੀਟਰ
ਲਾਹਣ ਅਤ ੇ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੰਗੂ ਸਿੰਘ ਪੁੱਤਰ
ਸਰਵਣ ਸਿੰਘ ਵਾਸੀ ਸੈਦੇਵਾਲਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।