
ਬਠਿੰਡਾ 26 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ) 873 ਡੀ ਪੀ ਈ ਅਧਿਆਪਕ ਯੂਨੀਅਨ ਦੀ ਇੱਕ ਅਹਿਮ ਬਠਿੰਡਾ ਵਿਖੇ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਬਠਿੰਡਾ ਦੀ ਇਕਾਈ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਇਸ਼ਟ ਪਾਲ ਸਿੰਘ ਨੂੰ ਪ੍ਰਧਾਨ, ਰਹਿੰਦਰ ਸਿੰਘ ਜਨਰਲ ਸਕੱਤਰ, ਮਨਪ੍ਰੀਤ ਸਿੰਘ ਘੰਡਾ ਬੰਨਾ ਨੂੰ ਸਹਾਇਕ ਸਕੱਤਰ ਅਤੇ ਸੁਖਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਘਰਾ ਤੋਂ ਦੂਰ ਬੈਠੇ ਅਧਿਆਪਕਾ ਦੀਆਂ ਬਦਲੀਆਂ ਨੇੜੇ ਕਰਨ, ਜੋ ਖਾਲੀ ਸਟੇਸ਼ਨ ਨੂੰ ਨਹੀ ਦਿਖਾਇਆ ਉਹਨਾਂ ਨੂੰ ਪੋਟਰਲ ਵਿੱਚ ਦਿਖਾਉਂਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਸਰੀਰਕ ਸਿੱਖਿਆ ਅਤੇ ਖੇਡਾਂ ਦਾ ਵਿਸ਼ਾ ਪਹਿਲੀ ਜਮਾਤ ਤੋਂ ਲਾਜ਼ਮੀ ਕਰਨ ਸੰਬੰਧੀ, 2000 ਪੀ ਟੀ ਆਈ ਦੀ ਭਰਤੀ ਜਲਦੀ ਕਰਨ ਦੀ ਮੰਗ ਪੰਜਾਬ ਸਰਕਾਰ ਤੋਂ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ ਬੁਰਜ ਹਰੀ, ਗੁਰਜੀਤ ਸਿੰਘ ਝੱਬਰ,ਗਗਨਦੀਪ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਅਨਮੋਲ ਹਾਜ਼ਰ ਸਨ।
