ਮਾਨਸਾ, 03 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਸਤੰਬਰ, 2024 ਦਿਨ ਵੀਰਵਾਰ ਨੂੰ ਐਚ.ਡੀ.ਐਫ.ਸੀ. ਲਾਈਫ ਇੰਸ਼ੋਰੈਂਸ ਕੰਪਨੀ ਲਿਮਟਡ ਵੱਲੋਂ ਐਡਵਾਈਜ਼ਰ, ਸੇਲਜ਼ ਮੈਨੇਜ਼ਰ ਅਤੇ ਬਰਾਂਚ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ, ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੜ੍ਹੇ ਲਿਖੇ ਲੜਕੇ ਅਤੇ ਲੜਕੀਆਂ ਜਿੰਨ੍ਹਾਂ ਦੀ ਉਮਰ ਹੱਦ 18 ਸਾਲ ਤੋਂ 40 ਸਾਲ ਹੈ, ਉਹ ਇੰਟਰਵਿਊ ਲਈ ਯੋਗ ਹਨ। ਚਾਹਵਾਨ ਉਮੀਦਵਾਰ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾਰ (Resume) ਲੈ ਕੇ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ ਬਰਾਂਚ ਮੈਨੇਜ਼ਰ-01, ਸੇਲਜ਼ ਮੈਨੇਜ਼ਰ-10 ਅਤੇ ਐਡਵਾਈਜ਼ਰ-100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਤਨਖਾਹ ਬਰਾਂਚ ਮੈਨੇਜ਼ਰ ਲਈ 06 ਤੋਂ 08 ਲੱਖ ਰੁਪਏ ਸਾਲਾਨਾ, ਸੇਲਜ਼ ਮੈਨੈਜ਼ਰ ਲਈ 2.50 ਲੱਖ ਤੋਂ 03.80 ਲੱਖ ਰੁਪਏ ਸਾਲਾਨਾ ਅਤੇ ਐਡਵਾਈਜ਼ਰ ਲਈ 01.44 ਲੱਖ ਰੁਪਏ ਤੋਂ 01.80 ਲੱਖ ਰੁਪਏ ਸਾਲਾਨਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 7889093469 ’ਤੇ ਸੰਪਰਕ ਕੀਤਾ ਜਾ ਸਕਦਾ ਹੈ।