*ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕ ਸਟੇਟ ਐਵਾਰਡ ਲਈ ਚੁਣੇ*

0
463

ਸਟੇਟ ਐਵਾਰਡ ਲਈ ਚੁਣੇ ਗਏ ਅਧਿਆਪਕਾਂ ਨੂੰ ਜ਼ਿਲ੍ਹਾ ਤੇ ਬਲਾਕ ਸਿੱਖਿਆ ਅਧਿਕਾਰੀਆਂ ਨੇ ਦਿੱਤੀ ਵਧਾਈ

04 ਸਤੰਬਰ ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਮਿਹਨਤੀ ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਜਾ ਰਿਹਾ ਹੈ।ਇਹਨਾਂ ਅਧਿਆਪਕਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਕੁੜੀਆਂ) ਗੁਰਮੀਤ ਸਿੰਘ ਸਿੱਧੂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਦੇ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ (ਕੁੜੀਆਂ) ਦੇ ਪੰਜਾਬੀ ਅਧਿਆਪਕ ਵਿਨੋਦ ਕੁਮਾਰ ਮਿੱਤਲ,ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ ਦੇ ਮੁੱਖ ਅਧਿਆਪਕ ਕਸ਼ਮੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ ਬੱਛੋਆਣਾ ਦੇ ਈਟੀਟੀ ਅਧਿਆਪਕ ਰਣਜੀਤ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਦੇ ਈਟੀਟੀ 111ਅਧਿਆਪਕ ਮਹਿੰਦਰਪਾਲ ਨੂੰ ਸਟੇਟ ਐਵਾਰਡ ਲਈ ਚੁਣਿਆ ਗਿਆ ਹੈ।ਉਕਤ ਮਿਹਨਤੀ ਅਧਿਆਪਕਾਂ ਨੂੰ ਸਟੇਟ ਐਵਾਰਡ ਲਈ ਚੁਣੇ ਜਾਣ ਤੇ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਸਿੱਖਿਆ) ਮਦਨ ਲਾਲ ਕਟਾਰੀਆ,ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਤੇ ਬਰੇਟਾ ਅਮਨਦੀਪ ਸਿੰਘ ਔਲਖ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਾਨਸਾ ਸਤਪਾਲ ਸਿੰਘ,ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਰਦੂਲਗੜ੍ਹ ਲਖਵਿੰਦਰ ਸਿੰਘ , ਨਵਨੀਤ ਕੱਕੜ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਅੱਪਰ ਪ੍ਰਾਇਮਰੀ),ਅੰਮ੍ਰਿਤਵੀਰ ਸਿੰਘ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਪ੍ਰਾਇਮਰੀ) ਨੇ ਵਧਾਈ ਦਿੱਤੀ।ਉਕਤ ਅਧਿਕਾਰੀਆਂ ਨੇ ਦੱਸਿਆ ਕਿ ਜਿਹਨਾਂ ਅਧਿਆਪਕਾਂ ਦੀ ਸਟੇਟ ਐਵਾਰਡ ਲਈ ਚੋਣ ਹੋਈ ਹੈ ਉਹ ਬਹੁਤ ਹੀ ਮਿਹਨਤੀ ਹਨ ਅਤੇ ਆਪੋ ਆਪਣੇ ਖੇਤਰ ਵਿੱਚ ਨਿਪੁੰਨ ਤੇ ਆਪਣੇ ਕਿੱਤੇ ਪ੍ਰਤੀ ਪੂਰੇ ਵਫਾਦਾਰ ਅਤੇ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ

LEAVE A REPLY

Please enter your comment!
Please enter your name here