ਫਗਵਾੜਾ, 6 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਲਾਇਨਜ ਇੰਟਰਨੈਸ਼ਨਲ 321-ਡੀ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਸਿਟੀ ਵਲੋਂ ਅਧਿਆਪਕ ਦਿਵਸ ਸਬੰਧੀ ਸਮਾਗਮ ਸ਼੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੇਂਡਰੀ ਸਕੂਲ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਲਾਇਨ ਜੁਗਲ ਬਵੇਜਾ ਦੀ ਅਗਵਾਈ ਅਤੇ ਪ੍ਰੋਜੈਕਟ ਡਾਇਰੈਕਟਰ ਲਾਇਨ ਅਤੁਲ ਜੈਨ ਡਿਸਟ੍ਰਿਕਟ ਚੇਅਰਮੈਨ ਦੀ ਦੇਖਰੇਖ ਹੇਠ ਆਯੋਜਿਤ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਡਿਸਟ੍ਰਿਕਟ ਗਵਰਨਰ ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਸ਼ਿਰਕਤ ਕੀਤੀ। ਉਹਨਾਂ ਦੇ ਨਾਲ ਵਿਸ਼ੇਸ਼ ਮਹਿਮਾਨਾਂ ਵਜੋਂ ਡਿਸਟ੍ਰਿਕਟ ਚੇਅਰਮੈਨ (ਕਨਵੈਨਸ਼ਨ) ਲਾਇਨ ਤਜਿੰਦਰ ਬਾਵਾ ਐਮ.ਜੇ.ਐਫ. ਅਤੇ ਰਿਜਨ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ, ਡਿਸਟ੍ਰਿਕਟ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਮੋਜੂਦ ਰਹੇ। ਮੁੱਖ ਮਹਿਮਾਨ ਲਾਇਨ ਬੱਚਾਜੀਵੀ ਵਲੋਂ ਸੱਤ ਹੋਣਹਾਰ ਅਧਿਆਪਕਾਂ ਨੂੰ ਯਾਦਗਾਰੀ ਚਿੰਨ੍ਹ ਦੇ ਨਾਲ ਦੁਸ਼ਾਲੇ ਭੇਂਟ ਕਰਕੇ ਸਨਮਾਨਤ ਕੀਤਾ ਗਿਆ। ਸਨਮਾਨਤ ਹੋਣ ਵਾਲੇ ਅਧਿਆਪਕਾਂ ਵਿਚ ਮਨੀਸ਼ ਮਲਹੋਤਰਾ, ਬਲਜਿੰਦਰ ਕੌਰ, ਸਿੰਮੀ ਵਸ਼ਿਸ਼ਠ, ਸੀਮਾ ਜਿੰਦਲ, ਆਸ਼ੂ, ਨੀਰਜ ਆਨੰਦ ਅਤੇ ਮੈਡਮ ਰਜਨੀ ਸ਼ਰਮਾ ਸ਼ਾਮਲ ਸਨ। ਇਸ ਦੌਰਾਨ ਕੌਮੀ ਅਧਿਆਪਕ ਦਿਵਸ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਗਿਆ। ਲਾਇਨ ਰਸ਼ਪਾਲ ਸਿੰਘ ਬੱਚਾਜੀਵੀ ਨੇ ਸਮੂਹ ਅਧਿਆਪਕਾਂ ਨੂੰ ਟੀਚਰ ਡੇ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਕਿਸੇ ਵੀ ਸੱਭਿਅਕ ਸਮਾਜ ਦੇ ਸਿਰਜਣਹਾਰ ਅਧਿਆਪਕ ਹੁੰਦੇ ਹਨ ਜੋ ਵਿਦਿਆਰਥੀ ਜੀਵਨ ਤੋਂ ਬੱਚਿਆਂ ਵਿੱਚ ਆਪਣੇ ਗਿਆਨ ਤੇ ਚੰਗੇ ਸੰਸਕਾਰਾਂ ਦਾ ਸੰਚਾਰ ਕਰਦੇ ਹਨ। ਲਾਇਨ ਤਜਿੰਦਰ ਬਾਵਾ ਐਮ.ਜੇ.ਐਫ. ਨੇ ਕਿਹਾ ਕਿ ਚੰਗੇ ਸਮਾਜ ਦੀ ਉਸਾਰੀ ਵਿੱਚ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਇੱਕ ਚੰਗਾ ਅਧਿਆਪਕ ਵਿਦਿਆਰਥੀਆਂ ਨੂੰ ਚੰਗੇ ਸੰਸਕਾਰ ਦੇ ਕੇ ਸਭਿਅਕ ਨਾਗਰਿਕ ਬਣਨ ਵਿੱਚ ਮੱਦਦ ਕਰਦਾ ਹੈ। ਰਿਜਨ ਚੇਅਰਮੈਨ ਲਾਇਨ ਆਸ਼ੂ ਮਾਰਕੰਡਾ ਨੇ ਕਿਹਾ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ ਸੁਹਿਰਦ ਸਬੰਧ ਹੋਣੇ ਚਾਹੀਦੇ ਹਨ। ਕਲੱਬ ਪ੍ਰਧਾਨ ਲਾਇਨ ਜੁਗਲ ਬਵੇਜਾ ਨੇ ਅਧਿਆਪਕਾਂ ਪ੍ਰਤੀ ਸਨਮਾਨ ਪ੍ਰਗਟ ਕਰਦਿਆਂ ਕਿਹਾ ਕਿ ਅਧਿਆਪਕ ਸਮਾਜਿਕ ਬੁਰਾਈਆਂ ਨੂੰ ਖ਼ਤਮ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਕੇ ਨਿਰੋਏ ਸਮਾਜ ਦੀ ਨੀਂਹ ਰੱਖਦੇ ਹਨ। ਪ੍ਰੋਜੈਕਟ ਡਾਇਰੈਕਟਰ ਲਾਇਨ ਅਤੁਲ ਜੈਨ ਨੇ ਵੀ ਕਿਹਾ ਕਿ ਅਧਿਆਪਕਾਂ ਦਾ ਸਤਿਕਾਰ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ। ਇਸ ਦੌਰਾਨ ਸਕੂਲ ਦੇ ਵਾਇਸ ਪਿ੍ਰੰਸੀਪਲ ਜਗਪਾਲ ਸਿੰਘ ਨੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ: ਐੱਸ. ਰਾਧਾ ਕ੍ਰਿਸ਼ਨਨ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਦੇਸ਼ ਵਿੱਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅਖੀਰ ਵਿਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੇ ਜੈਨ ਅਤੇ ਕੈਸ਼ੀਅਰ ਅਜੀਤ ਜੈਨ ਨੇ ਅਧਿਆਪਕਾਂ ਦਾ ਸਨਮਾਨ ਕਰਨ ਲਈ ਕਲੱਬ ਦਾ ਖਾਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਕਲੱਬ ਸਕੱਤਰ ਜਸਬੀਰ ਮਾਹੀ, ਪੀ.ਆਰ.ਓ. ਵਿਪਨ ਠਾਕੁਰ, ਲਾਇਨ ਵਿਜੇ ਅਰੋੜਾ, ਲਾਇਨ ਗੁਲਸ਼ਨ ਸ਼ਰਮਾ ਲੱਕੀ, ਲਾਇਨ ਗੱਗੀ ਬੱਤਰਾ, ਲਾਇਨ ਪਵਨ ਚਾਵਲਾ, ਲਲਿਤ ਨਾਰੰਗ ਆਦਿ ਹਾਜਰ ਸਨ।