8 ਸਤੰਬਰ, ਬੁਢਲਾਡਾ (ਸਾਰਾ ਯਹਾਂ/ਮਹਿਤਾ ਅਮਨ) ਇਲਾਕੇ ਦੀ ਸਮਾਜ ਸੇਵੀ ਸੰਸਥਾ ਨੇਕੀ ਫਾਉਂਡੇਸ਼ਨ ਬੁਢਲਾਡਾ ਵੱਲੋਂ ਪਿੰਡ ਬੀਰੋਕੇ ਖ਼ੁਰਦ (ਜੀਤਗੜ੍ਹ) ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈੰਪ ਲਗਾਇਆ ਗਿਆ, ਜਿੱਥੇ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਤੋਂ ਮਾਹਿਰ ਡਾਕਟਰ ਦੀਪਿਕਾ ਦੀ ਟੀਮ ਨੇ 325 ਤੋਂ ਵੱਧ ਮਰੀਜਾਂ ਦਾ ਮੁਫ਼ਤ ਚੈੱਕਅਪ ਕੀਤਾ। ਕੈੰਪ ਦੌਰਾਨ ਸਾਰੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈੰਪ ਵਿੱਚ 84 ਲੋੜਵੰਦ ਮਰੀਜਾਂ ਦੀ ਚੋਣ ਚਿੱਟੇ ਮੋਤੀਏ ਦੇ ਮੁਫ਼ਤ ਅਪਰੇਸ਼ਨ ਲਈ ਕੀਤੀ ਗਈ, ਜਿਹਨਾਂ ਦਾ ਅਪ੍ਰੇਸ਼ਨ ਸ਼ੰਕਰਾ ਹਸਪਤਾਲ ਵਿਖੇ ਕੀਤਾ ਜਾਵੇਗਾ। ਨੇਕੀ ਫਾਉਂਡੇਸ਼ਨ ਟੀਮ ਨੇ ਦੱਸਿਆ ਕਿ ਹੁਣ ਤੱਕ ਸੰਸਥਾ ਵੱਲੋਂ 500 ਤੋਂ ਵੱਧ ਮਰੀਜਾਂ ਦੇ ਅਪਰੇਸ਼ਨ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਦਵਾਈਆਂ ਦਿੱਤੀਆਂ ਜਾ ਚੁੱਕੀਆਂ ਹਨ। ਪਿੰਡ ਦੇ ਨੌਜਵਾਨਾਂ ਵੱਲੋਂ ਗੁਰਦੀਪ ਸਿੰਘ, ਗੁਲਾਬ ਸਿੰਘ, ਕੁਲਵਿੰਦਰ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਰੋਕੇ ਖੁਰਦ(ਜੀਤਗੜ੍ਹ) ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਕੈੰਪ ਨੂੰ ਸਫ਼ਲ ਬਣਾਉਣ ਵਿੱਚ ਪਿੰਡ ਦੇ ਨੌਜਵਾਨ ਜਗਸੀਰ ਸਿੰਘ ਸੀਰਾ, ਗੁਰਵਿੰਦਰ ਸਿੰਘ ਗੁਰੀ, ਹਰਮਨ ਸਿੰਘ ਹੈਰੀ, ਬਿੱਟੂ ਸਿੰਘ, ਰਾਜਵਿੰਦਰ ਸਿੰਘ,ਗੱਗੀ ਸਿੰਘ,ਬਲਵਿੰਦਰ ਸਿੰਘ, ਗੁਰਦੀਪ ਸਿੰਘ ਦੀਪਾ,ਅਜੈਬ ਸਿੰਘ,ਕਸਮੀਰਾ ਸਿੰਘ, ਗੁਰਮੇਲ ਸਿੰਘ, ਰਘਵੀਰ ਸਿੰਘ, ਜਗਸੀਰ ਸਿੰਘ ਆਦਿ ਦਾ ਬਹੁਤ ਵੱਡਾ ਯੋਗਦਾਨ ਰਿਹਾ।