*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 11 ਸਤੰਬਰ ਨੂੰ*

0
27

ਮਾਨਸਾ, 09 ਸਤੰਬਰ(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 11 ਸਤੰਬਰ, 2024 ਨੂੰ ‘ਮਿਡਲੈਂਡ ਮਾਈਕਰੋਫਿਨ ਪ੍ਰਾਈਵੇਟ ਲਿਮਟਡ’ ਵੱਲੋਂ ਟਰੇਨੀ ਕਮਿਊਨਿਟੀ ਸਰਵਿਸ ਅਫ਼ਸਰਾਂ, ਅਤੇ ਕਮਿਊਨਿਟੀ ਸਰਵਿਸ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਆਧਾਰ ਕਾਰਡ, ਪੈਨ ਕਾਰਡ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਦੂਜੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਤੋਂ 18000 ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 87250-07550 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here