*ਸੀ, ਈ, ਪੀ, ਨਿਪੁੰਨਤਾ ਮੁਲਾਂਕਣ ਅਭਿਆਨ ਸਮੇਂ ਅਤੇ ਪੈਸੇ ਦੀ ਬਰਬਾਦੀ ਡੀ ,ਟੀ ਐਫ,*

0
64

ਜੋਗਾ, 13ਸਤੰਬਰ(ਸਾਰਾ ਯਹਾਂ/ਮੁੱਖ ਸੰਪਾਦਕ)ਇੱਕ ਪਾਸੇ ਜਿੱਥੇ ਵਿਦਿਆਰਥੀਆਂ ਦੇ ਸਲਾਨਾ ਇਮਤਿਹਾਨਾਂ ਤੋਂ ਪਹਿਲਾਂ ਸਤੰਬਰ ਪ੍ਰੀਖਿਆਵਾਂ ਸਿਰ ਤੇ ਖੜੀਆਂ ਹਨ, ਦੂਜੇ ਪਾਸੇ ਸਿੱਖਿਆ ਵਿਭਾਗ ਵੱਲੋਂ ਇੱਕ ਹੋਰ ਨਵਾਂ ਅਭਿਆਨ ਅਧਿਆਪਕਾਂ ਸਿਰ ਮੜ੍ਹ ਦਿਤਾ ਗਿਆ ਹੈ। |ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾਨੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਗ਼ਰੀਬ, ਨਿਮਨ ਕਿਸਾਨੀ ਅਤੇ ਮੱਧ ਵਰਗੀ ਪ੍ਰੀਵਾਰਾਂ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚੋਂ ਟੇਡੇ ਢੰਗ ਨਾਲ ਸਿੱਖਿਆ ਖੋਹਣ ਦੇ ਅਜਿਹੇ ਹੱਥਕੰਡਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਇਨਕਲਾਬੀ ਸੁਧਾਰ ਲਿਆਉਣ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗੂੰ ਹੈ ਸਿੱਖਿਆ ਨੂੰ ਵੱਖ ਵੱਖ ਪ੍ਰੋਜੈਕਟਾਂ ਅਤੇ ਅਭਿਆਨਾਂ ਨਾਲ਼ ਬੰਨ੍ਹ ਕੇ ਚਲਾ ਰਹੀ ਹੈ। ਇਸ ਦਾ ਖਮਿਆਜ਼ਾ  ਅਧਿਆਪਕ ਅਤੇ ਵਿਦਿਆਰਥੀ ਦੋਹਾਂ ਨੂੰ ਭੁਗਤਣਾਂ ਪੈ ਰਿਹਾ ਹੈ।ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਸਿੱਖਿਆ ਵਿਭਾਗ  ਵੱਲੋਂ ਦਿੱਤੀ ਜਾ ਰਹੀ ਪ੍ਰੋਜੈਕਟਾਂ ਆਧਾਰਿਤ ਸਿੱਖਿਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਕਦੇ ਸਰਵ ਸਿੱਖਿਆ ਅਭਿਆਨ, ਕਦੇ ਪੜ੍ਹੋ  ਪੰਜਾਬ, ਫ਼ਿਰ ਮਿਸ਼ਨ ਸਮਰੱਥ ਅਤੇ ਹੁਣ ਸੀ,ਈ,ਪੀ, ਨਿਪੁੰਨਤਾ ਮੁਲਾਂਕਣ ਨੇ ਵਿਦਿਆਰਥੀਆਂ ਦੇ ਸਿਲੇਬਸ ਅਤੇ ਅਧਿਆਪਕਾਂ ਦੀ ਮੌਲਿਕਤਾ ਨੂੰ  ਖੂੰਜੇ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਪੇਪਰ  ਤੋਂ ਇੱਕ ਦਿਨ ਪਹਿਲਾਂ ਪੇਪਰ  ਪ੍ਰਿੰਟ ਕਰਾਉਣ ਦਾ ਨਾਦਰਸ਼ਾਹੀ ਫੁਰਮਾਨ ਜਾਰੀ ਕੀਤਾ ਜਾਂਦਾ ਹੈ ਜਿਸਦਾ  ਸਾਰਾ ਖ਼ਰਚ ਸਕੂਲ ਮੁਖੀ ਜਾਂ ਇੰਚਾਰਜ ਅਧਿਆਪਕ ਵੱਲੋਂ ਆਪਣੀ ਜ਼ੇਬ ਵਿੱਚੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 100 ਵਿਦਿਆਰਥੀਆਂ ਦੀ ਗਿਣਤੀ ਵਾਲੇ ਸਕੂਲਾਂ ਦੇ ਲੱਗਭਗ ਪੰਜ, ਛੇ- ਸੌ ਰੁਪਏ ਪੇਪਰ ਫੋਟੋ  ਸਟੇਟ ਕਰਾਉਣ ਤੇ ਖ਼ਰਚ ਹੁੰਦੇ ਹਨ। ਪ੍ਰੰਤੂ ਸਿੱਖਿਆ ਵਿਭਾਗ ਵੱਲੋਂ ਹਾਲੇ ਤੱਕ ਖੋਟਾ ਪੈਸਾ ਵੀ ਸਕੂਲਾਂ ਨੂੰ ਜਾਰੀ ਨਹੀਂ ਕੀਤਾ ਗਿਆ। ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਇਸ ਤੋਂ ਬਿਨਾਂ ਅਧਿਆਪਕ ਇੰਨਾ ਪੇਪਰਾਂ ਦੀ ਚੈਕਿੰਗ ਕਰਨ ਅਤੇ ਰਿਜਲਟ ਆਨ ਲਾਈਨ ਕਰਨ ਵਿੱਚ ਸਾਰਾ ਦਿਨ ਉਲਝੇ ਰਹਿੰਦੇ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਦੋਹਰਾ ਨੁਕਸਾਨ ਹੁੰਦਾ ਹੈ।ਸੁਬਾਈ ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਬੇਲੋੜੇ ਪ੍ਰੋਜੈਕਟਾਂ ਨੂੰ ਤੁਰੰਤ ਬੰਦ ਕਰਕੇ ਅਧਿਆਪਕਾਂ ਨੂੰ ਸਿਲੇਬਸ ਕਰਾਉਂਣ ਦਿੱਤਾ ਜਾਵੇ ਤਾਂ ਜ਼ੋ ਵਿਦਿਆਰਥੀਆਂ ਨੂੰ ਗੁਣਾਤਮਕ ਸਿੱਖਿਆ ਦਿੱਤੀ ਜਾ ਸਕੇ।ਇਸ ਮੌਕੇ ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ , ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ |

LEAVE A REPLY

Please enter your comment!
Please enter your name here