*ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ*

0
86

ਮਾਨਸਾ, 20 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਵੱਲੋ ਜ਼ਿਲ੍ਹਾ ਮਾਨਸਾ ਅਧੀਨ ਆਉਂਦੇ 03 ਵਿਧਾਨ ਸਭਾ ਚੋਣ ਹਲਕਿਆ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਅ.ਜ) ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋ ਹਰੇਕ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ ਵੋਟਰਾਂ ਦੀ ਗਿਣਤੀ 1500 ਰੱਖੀ ਗਈ ਹੈ, ਜਿਸ ਅਨੁਸਾਰ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਵਿਚ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਜਾਂਦੀ ਹੈ ਤਾਂ ਉਸ ਨੂੰ ਰੈਸ਼ਨੇਲਾਈਜੇਸ਼ਨ ਕਰਕੇ ਨਵੇਂ ਪੋਲਿੰਗ ਸਟੇਸ਼ਨ ਬਣਾਏ ਜਾਣ ਦੀ ਤਜ਼ਵੀਜ ਭਾਰਤ ਚੋਣ ਕਮਿਸ਼ਨ ਨੂੰ ਭੇਜੀ ਜਾਣੀ ਹੈ।
ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਮਾਨਸਾ ਵਿੱਚ ਕੁੱਲ 645 ਪੋਲਿੰਗ ਸਟੇਸ਼ਨ ਅਤੇ ਕੁੱਲ 350 ਪੋਲਿੰਗ ਸਟੇਸ਼ਨ ਲੋਕੇਸ਼ਨਾਂ (ਬਿਲਡਿੰਗਾਂ) ਹਨ। ਜ਼ਿਲ੍ਹੇ ਦੇ ਕਿਸੇ ਵੀ ਪੋਲਿੰਗ ਸਟੇਸ਼ਨ ’ਤੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਨਾ ਹੋਣ ਕਾਰਨ ਕੋਈ ਵੀ ਨਵਾਂ ਪੋਲਿੰਗ ਸਟੇਸ਼ਨ ਬਣਾਉਣ ਦੀ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣ ਹਲਕਾ 96-ਮਾਨਸਾ ਵਿੱਚ ਪੋਲਿੰਗ ਬੂਥ ਨੰਬਰ 104 ਨੂੰ ਸ੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ, ਲੱਲੂਆਣਾ ਰੋਡ ਤੋ ਬਦਲ ਕੇ ਸ੍ਰੀ ਗੁਰੂ ਰਵੀਦਾਸ ਭਵਨ ਧਰਮਸ਼ਾਲਾ, ਲੱਲੂਆਣਾ ਰੋਡ ਵਿੱਚ ਸਥਾਪਿਤ ਕੀਤਾ ਗਿਆ ਹੈ। ਵਿਧਾਨ ਸਭਾ ਚੋਣ ਹਲਕਾ 97-ਸਰਦੂਲਗੜ੍ਹ ਵਿੱਚ ਪੋਲਿੰਗ ਬੂਥ ਨੰਬਰ 50 ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਟਾਂਡੀਆਂ ਤੋਂ ਬਦਲ ਕੇ ਸਰਕਾਰੀ ਹਾਈ ਸਕੂਲ ਟਾਂਡੀਆਂ, ਪੋਲਿੰਗ ਬੂਥ ਨੰ. 58 & 59 ਨੂੰ ਸਰਕਾਰੀ ਮਿਡਲ ਸਕੂਲ, ਉੱਡਤ ਭਗਤ ਰਾਮ ਤੋਂ ਬਦਲਕੇ ਸਰਕਾਰੀ ਪ੍ਰਾਇਮਰੀ ਸਕੂਲ, ਉੱਡਤ ਭਗਤ ਰਾਮ ਅਤੇ ਪੋਲਿੰਗ ਬੂਥ ਨੰਬਰ 132 ਨੂੰ ਸਰਕਾਰੀ ਮਿਡਲ ਸਕੂਲ, ਦਾਨੇਵਾਲਾ ਤੋਂ ਬਦਲ ਕੇ ਸਰਕਾਰੀ ਪ੍ਰਾਇਮਰੀ ਸਕੂਲ, ਦਾਨੇਵਾਲਾ ਵਿੱਚ ਸਥਾਪਿਤ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਈ ਪੋਲਿੰਗ ਸਟੇਸ਼ਨ ਜੋ ਕਿ ਸਕੂਲਾਂ ਵਿਚ ਬਣੇ ਹੋਏ ਹਨ, ਸਕੂਲਾਂ ਦੇ ਨਾਮ ਅਪਗ੍ਰੇਡ ਹੋਣ ਕਾਰਨ ਇੰਨ੍ਹਾਂ ਪੋਲਿੰਗ ਸਟੇਸ਼ਨਾਂ ਦੇ ਨਾਮ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਇਸ ਮੌਕੇ ਪੋÇਲੰਗ ਸਟੇਸ਼ਨਾਂ ਦੀਆਂ ਸੂਚੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਸੌਂਪੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਸੂਚੀਆਂ ਨੂੰ ਚੰਗੀ ਤਰ੍ਹਾਂ ਚੈੱਕ ਕਰ ਲਿਆ ਜਾਵੇ ਅਤੇ ਜੇਕਰ ਕਿਸੇ ਵੀ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਇਸ ਸਬੰਧੀ 23 ਸਤੰਬਰ 2024 ਤੱਕ ਇਸ ਦਫ਼ਤਰ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇ। ਇਸ ਤੋਂ ਇਲਾਵਾ ਹਾਜ਼ਰੀਨ ਨਾਲ ਯੋਗਤਾ ਮਿਤੀ 01 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਵੀ ਸਾਂਝਾ ਕੀਤਾ ਗਿਆ।
ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਨ ਕੁਮਾਰ, ਚੋਣ ਕਲਰਕ ਦੀਪਕ ਮੋਹਨ ਤੋਂ ਇਲਾਵਾ ਕਾਂਗਰਸ ਪਾਰਟੀ ਤੋਂ ਅਮ੍ਰਿਤਪਾਲ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਰਾਕੇਸ਼ ਜੈਨ ਅਤੇ ਕਾਕਾ ਅਮਰਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਕੁਲਦੀਪ ਸਿੰਘ, ਸੀ.ਪੀ.ਆਈ.ਐਂਮ ਤੋਂ ਸਵਰਨਜੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਗੁਰਮੇਲ ਸਿੰਘ ਬੋੜਾਵਾਲ, ਰਾਜੇਸ਼ ਕੁਮਾਰ ਅਤੇ ਦਰਸ਼ਨ ਸਿੰਘ ਨੇ ਹਾਜ਼ਰ ਸਨ।

LEAVE A REPLY

Please enter your comment!
Please enter your name here