*ਕੈਬਨਿਟ ਚੋਂ ਚਾਰ ਵਜ਼ੀਰਾਂ ਦੀ ਛਾਂਟੀ ਨੂੰ ਹਰੀ ਝੰਡੀ। ਪੰਜ ਨਵੇਂ ਚਿਹਰੇ ਸ਼ਾਮਲ ਕੀਤੇ ਜਾਣਗੇ। ਸੋਮਵਾਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ*

0
689

ਚੰਡੀਗੜ੍ਹ, 22 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ ਜਦੋਂ ਕਿ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਈ ਜਾਵੇਗੀ। ਅਹਿਮ ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਦੀ ਕੈਬਨਿਟ ਚੋਂ ਛੁੱਟੀ ਤੈਅ ਹੈ। ਜਦੋਂ ਕਿ ਨਵੇਂ ਚਿਹਰਿਆਂ ਵਿਚ ਬਰਿੰਦਰ ਕੁਮਾਰ ਗੋਇਲ, ਡਾ.ਰਵੀਜੋਤ,ਤਰਨਪ੍ਰੀਤ ਸਿੰਘ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ

LEAVE A REPLY

Please enter your comment!
Please enter your name here