*ਬਾਲ ਸੁਰੱਖਿਆ ਵਿਭਾਗ ਵੱਲੋਂ ਬੁਢਲਾਡਾ, ਸਰਦੂਲਗੜ੍ਹ ਅਤੇ ਝੁਨੀਰ ਵਿਖੇ ਜਾਗਰੂਕਤਾ ਕੈਂਪ ਆਯੋਜਿਤ*

0
34

ਮਾਨਸਾ, 24 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਤੀਸ਼ਾ ਅੱਤਰੀ  ਦੀ ਅਗਵਾਈ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੁਢਲਾਡਾ, ਸਰਦੂਲਗੜ੍ਹ ਅਤੇ ਝੁਨੀਰ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ, ਜਿੱਥੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸਕੀਮਾਂ ਸਪੋਂਸਰਸ਼ਿਪ ਤੇ ਫੋਸਟਰ ਕੇਅਰ ਬਾਰੇ ਦੱਸਿਆ ਅਤੇ ਹੋਰ ਵਿਭਾਗਾਂ ਤੋ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ ਤਾਂ ਜੋ ਕੋਈ ਵੀ ਲੋੜਵੰਦ ਬੱਚਾ ਇੰਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਜਿਣਸੀ ਐਕਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਬੱਚਿਆਂ ਨੂੰ ਸਰੀਰਿਕ ਸਜ਼ਾ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਸਬੰਧਤ ਕਾਨੂੰਨ, ਸੁਰੱਖਿਆ ਅਤੇ ਯੋਜਨਾਵਾਂ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
  ਕਾਊਂਸਲਰ ਰਜਿੰਦਰ ਵਰਮਾ ਨੇ ਬੱਚਿਆ ਨੂੰ ਨਵੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋ ਟਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾਦੀ ਹੈ ਤਾ ਤਿੰਨ ਸਾਲ ਦੀ ਸਜ਼ਾ ਮਾਤਾ ਪਿਤਾ ਨੂੰ ਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ।
 ਇਸ ਮੌਕੇ ਆਗਨਵਾੜੀ ਵਰਕਰ, ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਦੇ ਨੁਮਾਇੰਦੇ ਮੌਜੂਦ ਸਨ।

LEAVE A REPLY

Please enter your comment!
Please enter your name here