*ਜੀ.ਆਰ.ਡੀ. ਕਾਲਜ ਦੇ ਵਿਦਿਆਰਥੀਆਂ ਨੇ ਵੇਸਟ ਮੈਟੀਰੀਅਲ ਨਾਲ ਸਜਾਵਟੀ ਵਸਤੁਆਂ ਤਿਆਰ ਕਰਕੇ ਖੱਟੀ ਵਾਹਵਾਹੀ*

0
11

ਫਗਵਾੜਾ 25 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਨਗਰ ਨਿਗਮ ਫਗਵਾੜਾ ਵਲੋਂ ਸਵੱਛ ਭਾਰਤ ਮਿਸ਼ਨ ਦੇ ਤਹਿਤ ‘ਇੱਕ ਕਦਮ ਸਵੱਛਤਾ ਦੇ ਵੱਲ’ ਸਿਰਨਾਵੇਂ ਹੇਠ ਵਾਤਾਵਰਣ ਨੂੰ ਸਾਫ-ਸੁੱਥਰਾ ਰੱਖਣ ਲਈ ਰਾਮਗੜ੍ਹੀਆ ਕਾਲੇਜ ਕੈਂਪਸ ‘ਚ ਜੀਰੋ ਵੇਸਟ ਮੈਟੀਰੀਅਲ ਨਾਲ ਤਿਆਰ ਵਸਤੁਆਂ ਦੀ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਜੀ.ਆਰ.ਡੀ. ਕੋਐਜੁਕੇਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਐਜੁਕੇਸ਼ਨ ਡਾ. ਨੀਲਮ ਸੇਠੀ ਨੇ ਦੱਸਿਆ ਕਿ ਉਹਨਾਂ ਦੇ ਕਾਲਜ ਦੀਆਂ ਵਿਦਿਆਰਥਣਾਂ ਮੁਸਕਾਨ, ਮਨੀਸ਼ਾ, ਸੁਮਨ, ਮਨੀਸ਼ਾ ਕੁਮਾਰੀ ਅਤੇ ਵਿਦਿਆਰਥੀ ਰੋਬਿਨ ਨੇ ਆਪਣੀ ਕਲਾ ਦਾ ਉੱਚ ਪੱਧਰਾ ਪ੍ਰਦਰਸ਼ਨ ਕਰਦੇ ਹੋਏ ਘਰੇਲੂ ਵੇਸਟ ਮੈਟੀਰੀਅਲ ਨਾਲ ਬਹੁਤ ਹੀ ਖੂਬਸੂਰਤ ਸਜਾਵਟੀ ਚੀਜਾਂ ਤਿਆਰ ਕੀਤੀਆਂ ਜਿਹਨਾਂ ਨੂੰ ਉਕਤ ਪ੍ਰਦਰਸ਼ਨੀ ਵਿਚ ਸ਼ਾਮਲ ਕੀਤਾ ਗਿਆ। ਉਹਨਾਂ ਦੱਸਿਆ ਕਿ ਕਾਲਜ ਦੇ ਚਾਰ ਵਿਦਿਆਰਥੀਆਂ ਨੂੰ ਉਹਨਾਂ ਦੀ ਕਲਾ ਲਈ ਸਨਮਾਨਤ ਕੀਤਾ ਗਿਆ ਹੈ। ਇਸ ਦੌਰਾਨ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਅਹਿਦ ਲਿਆ ਕਿ ਉਹ ਆਪਣੇ ਘਰ ਦੀ ਤਰ੍ਹਾਂ ਹੀ ਗਲੀ, ਮੁਹੱਲੇ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿਚ ਬਣਦਾ ਯੋਗਦਾਨ ਪਾਉਣਗੇ ਅਤੇ ਹੋਰਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨਗੇ। ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਯੂ.ਸੀ.ਸਰੋਆ, ਜਨਰਲ ਸਕੱਤਰ ਤਾਰਾ ਚੰਦ ਅਤੇ ਪਿ੍ਰੰਸੀਪਲ ਗੁਰਜੀਤ ਕੌਰ ਨੇ ਵੀ ਪ੍ਰਦਰਸ਼ਨੀ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।

LEAVE A REPLY

Please enter your comment!
Please enter your name here