*ਬਲਜੀਤ ਸ਼ਰਮਾਂ ਹੋਣਗੇ ਰਾਜ ਪੱਧਰੀ ਸਮਾਗਮ ਤੇ ਸਨਮਾਨਿਤ*

0
77

ਅਕਤੂਬਰ 08 ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ) ਖੂਨਦਾਨ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੂੰ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਦੇ ਪਟਿਆਲਾ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਮੇਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਸਨਮਾਨਿਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਭਗਵਾਨ ਪਰਸ਼ੂਰਾਮ ਸੰਘ ਕੀਰਤਨ ਮੰਡਲ ਦੇ ਸਕੱਤਰ ਕਮਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਮੰਡਲ ਦੇ ਪ੍ਰਧਾਨ ਬਲਜੀਤ ਸ਼ਰਮਾਂ ਲੰਬੇ ਸਮੇਂ ਤੋਂ ਖੂਨਦਾਨ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾ ਕੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰ ਰਹੇ ਹਨ ਇਸਦੇ ਨਾਲ ਨਾਲ ਜਿੱਥੇ ਧਾਰਮਿਕ ਸਮਾਗਮਾਂ ਸਮੇਂ ਮੌਹਰੀ ਰੋਲ ਅਦਾ ਕਰਦੇ ਹਨ ਉਸ ਦੇ ਨਾਲ ਨਾਲ ਗਰੀਬ ਮਰੀਜ਼ਾਂ ਲਈ ਦਵਾਈਆਂ, ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦਾ ਪ੍ਰਬੰਧ ਵੀ ਕਰਦੇ ਹਨ ਉਨ੍ਹਾਂ ਹੁਣ ਤੱਕ 130 ਵਾਰ ਖੁਦ ਖੂਨਦਾਨ ਕਰਕੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਹੈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਹਰ ਸਾਲ ਰਾਜ ਪੱਧਰੀ ਸਮਾਗਮ ਕਰਕੇ 100 ਵਾਰ ਤੋਂ ਵੱਧ ਵਾਰ ਖੂਨਦਾਨ ਕਰਨ ਵਾਲੇ ਸਵੈਇੱਛਕ ਖੂਨਦਾਨੀਆਂ, ਖੂਨਦਾਨ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ,ਖੂਨਦਾਨੀ ਔਰਤਾਂ ਦਾ ਸਨਮਾਨ ਕੀਤਾ ਜਾਂਦਾ ਹੈ ਇਸੇ ਲੜੀ ਤਹਿਤ 10 ਅਕਤੂਬਰ ਨੂੰ ਪਟਿਆਲਾ ਦੇ ਪਾਮ ਕੋਟਸ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਵੀਰ ਸਿੰਘ ਬਲਜੀਤ ਸ਼ਰਮਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕਰਨਗੇ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਲੋਕਾਂ ਨੂੰ ਖੂਨਦਾਨ ਕਰਨ ਲਈ ਉਤਸ਼ਾਹ ਮਿਲੇਗਾ। ਉਨ੍ਹਾਂ ਨੂੰ ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸੰਜੀਵ ਪਿੰਕਾ, ਸਤਿਗੁਰੂ ਸੇਵਾ ਟਰੱਸਟ ਮਾਨਸਾ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾਂ, ਅਗਰਵਾਲ ਸਭਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ, ਸੁਭਾਸ਼ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ ਦੇ ਪ੍ਰਧਾਨ ਪ੍ਰਵੀਨ ਗੋਇਲ ਨੇ ਵਧਾਈ ਦਿੱਤੀ

LEAVE A REPLY

Please enter your comment!
Please enter your name here