*ਮਾਨਸਾ ਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁੰਡਿਆਂ ਵਿਚਕਾਰ ਹੋਵੇਗਾ ਫਾਈਨਲ ਮੁਕਾਬਲਾ*
ਰਨਾਲਾ, 24 ਅਕਤੂਬਰ(ਸਾਰਾ ਯਹਾਂ/ਮੁੱਖ ਸੰਪਾਦਕ): ਇੱਥੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿੱਚ ਚੱਲ ਰਹੀਆਂ 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਮੁੰਡੇ) ਵਿੱਚ ਅੱਜ ਤੀਸਰੇ ਦਿਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪ੍ਰਿੰਸੀਪਲ ਸਸਸਸ ਸੰਧੂ ਪੱਤੀ ਬਰਨਾਲਾ ਰਾਜੇਸ਼ ਕੁਮਾਰ ਅਤੇ ਪ੍ਰਿੰਸੀਪਲ ਸਸਸਸ ਬਰਨਾਲਾ ਹਰੀਸ਼ ਬਾਂਸਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਡੀਐਮ ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਦੱਸਿਆ ਕਿ ਅੱਜ ਹੋਏ ਕੁਆਰਟਰ ਫਾਈਨਲ ਵਿੱਚ ਬਠਿੰਡਾ ਨੇ ਸੰਗਰੂਰ, ਮਾਨਸਾ ਨੇ ਕਪੂਰਥਲਾ, ਸ੍ਰੀ ਫਤਿਹਗੜ੍ਹ ਸਾਹਿਬ ਨੇ ਹੁਸ਼ਿਆਰਪੁਰ ਅਤੇ ਪਟਿਆਲਾ ਨੇ ਰੂਪਨਗਰ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਸੈਮੀ ਫਾਈਨਲ ਮੈਚਾਂ ਵਿੱਚ ਮਾਨਸਾ ਨੇ ਬਠਿੰਡਾ ਨੂੰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਨੇ ਪਟਿਆਲਾ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਫਾਈਨਲ ਮੈਚ ਮਾਨਸਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ ਟੀਮਾਂ ਵਿੱਚਕਾਰ ਖੇਡਿਆ ਜਾਵੇਗਾ। ਇਸ ਮੌਕੇ ਟੂਰਨਾਮੈਂਟ ਆਬਜ਼ਰਬਰ ਜਗਤਾਰ ਸਿੰਘ, ਸੁਖਵੰਤ ਕੌਰ, ਬੀਰਇੰਦਰ ਸਿੰਘ, ਸਾਗਰ ਸਿੰਘ, ਜਸਵਿੰਤਰ ਸਿੰਘ ਪਰਦੀਪ ਸਿੰਘ (ਸਾਰੇ ਸਿਲੈਕਸ਼ਨ ਕਮੇਟੀ ਮੈਂਬਰ), ਪਰਮਜੀਤ ਕੌਰ, ਸਵਰਨਜੀਤ ਕੌਰ, ਰੁਪਿੰਦਰ ਕੌਰ, ਅਰਸ਼ਦੀਪ ਸਿੰਘ, ਗੁਰਦੀਪ ਸਿੰਘ, ਗੁਰਸਿਮਰਤ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਰਜਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਜਿੰਦਰ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।