ਮਾਨਸਾ 7//11/24 (ਸਾਰਾ ਯਹਾਂ/ਮੁੱਖ ਸੰਪਾਦਕ) ਦੇਸ਼ ਅੱਜਕਲ੍ਹ ਆਰਥਿਕ ਸਮਾਜਿਕ, ਰਾਜਨੀਤਕ ਧਾਰਮਿਕ ਤੌਰ ਤੇ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ,ਹਰ ਦਿਨ ਸੱਤਾਧਾਰੀ ਮੋਦੀ ਸਰਕਾਰ ਦੇਸ਼ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੀ ਬਜਾਏ ਭਾਈ ਚਾਰਕ ਨੂੰ ਸਾਂਝ ਨੂੰ ਖਤਮ ਕਰ ਰਹੀ ਹੈ ਅਤੇ ਦੇਸ਼ ਅਰਾਜਕਤਾ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਸਵਿੰਧਾਨ ਤੇ ਲੋਕਤੰਤਰ ਦੀਆਂ ਧੱਜੀਆਂ ਕੇ ਸਰਮਾਏਦਾਰੀ ਅੰਬਾਨੀ ਅੰਡਾਨੀਆ ਦੇ ਘਰ ਭਰੇ ਜਾ ਰਹੇ ਹਨ। ਪੰਜਾਬ ਦੀਆਂ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਤਿੰਨ ਖੇਤੀ ਵਿਰੋਧੀ ਕਾਨੂੰਨਾ ਵਿਰੁੱਧ ਲੜੇ ਅੰਦੋਲਨ ਤੋਂ ਨਾਰਾਜ਼ ਮੋਦੀ ਸਰਕਾਰ ਦੀ ਬਦਲਾ ਲਉ ਭਾਵਨਾ ਕਰਕੇ ਪੰਜਾਬ ਨਾਲ਼ ਵਿਤਕਰੇ ਬਾਜ਼ੀ ਕਰਕੇ ਅੰਨਦਾਤਾ ਝੋਨੇ ਦੀ ਖਰੀਦ ਕਾਰਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਨੇੜਲੇ ਪਿੰਡ ਦਲੇਲ ਸਿੰਘ ਵਾਲਾ ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਮੌਕੇ ਕਾਮਰੇਡ ਧਰਮ ਸਿੰਘ ਫੱਕਰ ਦੀ ਬਰਸੀ ਦੌਰਾਨ ਵਿਸ਼ਾਲ ਕਾਨਫਰੰਸ ਕਰਕੇ ਇਨਕਲਾਬੀ ਜੋਸ਼ ਖਰੋਸ਼ ਨਾਲ ਦਾ ਫ਼ੈਸਲਾ ਕੀਤਾ ਗਿਆ । ਬਰਸੀ ਸਮਾਗਮ ਮੌਕੇ ਜਿਥੇ ਪਾਰਟੀ ਲੀਡਰਸ਼ਿਪ ਤੋਂ ਇਲਾਵਾ ਕਿਸਾਨ ਆਗੂ ਤੇ ਬੁਧੀਜੀਵੀ ਵਿਸ਼ੇਸ਼ ਤੌਰ ਤੇ ਸੰਬੋਧਨ ਕਰਨਗੇ। ਇਸ ਮੌਕੇ ਨਵੇਂ ਬਣੇ ਸਰਪੰਚ ਹਰਦੀਪ ਸਿੰਘ ਬਾਲੂ ਦਾ ਪਿੰਡ ਇਕਾਈ ਦੇ ਸਕੱਤਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਸਨਮਾਨ ਕੀਤਾ ਗਿਆ। ਅਤੇ ਸੀ ਪੀ ਆਈ ਦੀ 100 ਵਰੇਗੰਢ ਮੌਕੇ ਮਾਨਸਾ ਵਿਖੇ ਹੋਣ ਵਾਲੀ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਕਿਸਾਨ ਆਗੂ ਮਹਿੰਦਰ ਸਿੰਘ, ਗੁਲਜ਼ਾਰ ਖ਼ਾਂ, ਕ੍ਰਿਸ਼ਨ ਚੰਦਰ, ਮਿੱਠੂ ਸਿੰਘ ਭੱਠਲ,ਬਿੱਕਰ ਸਿੰਘ, ਉਜਾਗਰ ਸਿੰਘ ਅਤੇ ਦਰਸ਼ਨ ਸਿੰਘ ਆਦਿ ਆਗੂ ਹਾਜਰ ਸਨ।