ਬੁਢਲਾਡਾ, 03 ਦਸੰਬਰ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਬਰ੍ਹੇ ਸਾਹਿਬ(ਮਾਨਸਾ) ਵਿਖੇ ਮਹਾਨ ਗੁਰਮਤਿ ਸਮਾਗਮ ਤੇ ਸ਼ਹੀਦੀ ਦਿਹਾੜਾ 5,6 ਅਤੇ 7 ਦਸੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਬਣਾਇਆ ਜਾ ਰਿਹਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ 5 ਦਸੰਬਰ ਨੂੰ ਗੁਰਦੁਆਰਾ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਹੋਣਗੇ ਉਪਰੰਤ ਮਹਾਨ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗਾ।ਇਸ ਦੌਰਾਨ ਹਜੂਰੀ ਰਾਗੀ ਜਥਾ,ਢਾਡੀ ਅਤੇ ਕਵੀਸ਼ਰੀ ਜਥੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।6 ਅਤੇ 7 ਦਸੰਬਰ ਨੂੰ ਸਵੇਰੇ 12 ਵਜੇ ਤੋਂ 3 ਵਜੇ ਤੱਕ ਧਾਰਮਿਕ ਦੀਵਾਨ ਹੋਣਗੇ,ਜਿਸ ਦੀ ਅਗਵਾਈ ਬੀਬੀ ਗਗਨਦੀਪ ਕੌਰ ਬਰਨਾਲੇ ਵਾਲੇ ਕਰਨਗੇ।ਇਸ ਗੁਰਮਤਿ ਸਮਾਗਮ ਵਿੱਚ ਵਿਸ਼ੇਸ਼ ਸਹਿਯੋਗੀ ਬਾਬਾ ਬੂਟਾ ਸਿੰਘ ਗੁਰਥੜੀ ਵਾਲੇ ਅਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਵਾਲੇ ਹੋਣਗੇ। ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਹਜੂਰਾ ਸਿੰਘ, ਮੈਂਬਰ ਸਰਵਣ ਸਿੰਘ,ਹਰਮੇਲ ਸਿੰਘ ਕਲੀਪੁਰ ਅਤੇ ਮੈਨੇਜਰ ਚਤਵਿੰਦਰ ਸਿੰਘ ਤਿਆਰੀਆਂ ਵਿੱਚ ਰੁੱਝੇ ਹੋਏ ਹਨ।ਇਸ ਦੌਰਾਨ ਉਨ੍ਹਾਂ ਸਮੂਹ ਸਾਧ ਸੰਗਤਾਂ ਨੂੰ ਇਸ ਸਮਾਗਮ ਵਿੱਚ ਪਹੁੰਚ ਕੇ ਗੁਰੂ ਜੀ ਦੇ ਦਿੱਤੇ ਮਾਰਗਾਂ ਉੱਤੇ ਚੱਲ ਕੇ ਗੁਰੂ ਚਰਨਾਂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਸੰਦੇਸ਼ ਦਿੱਤਾ।