*ਡੀਟੀਐਫ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਦਰਜ ਕੀਤੇ ਝੂਠੇ ਪਰਚੇ ਰੱਦ ਕਰਨ ਦੀ ਕੀਤੀ ਮੰਗ*

0
10

ਮਾਨਸਾ, 10 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਮਾਨਸਾ ਦੀ ਇੱਕ ਹੰਗਾਮੀ ਮੀਟਿੰਗ ਬਾਲ ਭਵਨ ਵਿਖੇ ਹੋਈ। ਇਸ ਮੌਕੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਨੇ ਬੋਲਦਿਆਂ ਕਿਹਾ ਕਿ ਆਪਣੀ ਭਰਤੀ ਪੂਰੀ ਕਰਨ ਦੀ ਹੱਕੀ ਮੰਗ ਲਈ ਜਮਹੂਰੀ ਢੰਗ ਨਾਲ ਸ਼ਾਂਤਮਈ ਸੰਘਰਸ਼ ਕਰ ਰਹੇ 2364 ਅਤੇ 5994 ਬੇਰੁਜ਼ਗਾਰ ਅਧਿਆਪਕਾਂ ‘ਤੇ ਦਰਜ ਕੀਤੇ ਝੂਠੇ ਪਰਚੇ ਤੁਰੰਤ ਰੱਦ ਕੀਤੇ ਜਾਣ।ਡੀ ਟੀ ਐੱਫ ਦੇ ਜ਼ਿਲ੍ਹਾ ਸਕੱਤਰ ਹਰਜਿੰਦਰ ਅਨੂਪਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸੰਘਰਸ਼ਾਂ ਨੂੰ ਜਬਰ ਨਾਲ ਦਬਾਉਣ ਦੀ ਨੀਤੀ ‘ਤੇ ਅਮਲ ਕਰਦਿਆਂ ਸੰਗਰੂਰ ਪੁਲਿਸ ਵੱਲੋਂ 33 ਅਧਿਆਪਕਾਂ ‘ਤੇ ਨਾਮ ਵਰਨਣ  ਕਰਕੇ ਅਤੇ 400 ਮਰਦ 250 ਔਰਤ ਅਧਿਆਪਕਾਂ ‘ਤੇ ਅਣਪਛਾਤਿਆਂ ਦੇ ਰੂਪ ਵਿੱਚ ਧਾਰਾ 285, 88  ਅਧੀਨ ਦਰਜ ਕੀਤੇ ਝੂਠੇ ਪਰਚਿਆਂ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ। ਜਥੇਬੰਦੀ ਇਸ ਕਾਰਵਾਈ ਨੂੰ ਗੈਰ ਸੰਵਿਧਾਨਕ ਅਤੇ ਸੰਘਰਸ਼ ਕਰਨ ਦੇ ਕਾਨੂੰਨੀ ਅਧਿਕਾਰ ‘ਤੇ ਡਾਕਾ ਗਰਦਾਨਦੀ ਹੈ। ਇੱਕ ਪਾਸੇ ਤਾਂ ਪੁਲਿਸ ਨੇ ਇਹਨਾਂ ਅਧਿਆਪਕਾਂ ਦੇ ਸੰਘਰਸ਼ ‘ਤੇ ਵਹਿਸ਼ੀ ਜਬਰ ਢਾਹਿਆ, ਦੂਜਾ ਉਲਟਾ ਚੋਰ ਕੋਤਵਾਲ ਨੂੰ ਡਾਂਟਣ ਵਾਂਗ ਅਧਿਆਪਕਾਂ ਉੱਤੇ ਹੀ ਝੂਠੇ ਪਰਚੇ ਦਰਜ ਕਰ ਦਿੱਤੇ ਗਏ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਇਹ ਝੂਠੇ ਪਰਚੇ ਰੱਦ ਕੀਤੇ ਜਾਣ ਅਤੇ ਇਸਦੇ ਨਾਲ ਹੀ ਸ਼ਾਂਤਮਈ ਸੰਘਰਸ਼ ‘ਤੇ ਜਬਰ ਢਾਹੁਣ ਵਾਲੇ ਪੁਲਿਸ ਅਧਿਕਾਰੀਆਂ ‘ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸਦੇ ਨਾਲ਼ ਹੀ ਜਥੇਬੰਦੀ ਵੱਲੋਂ ਸਰਕਾਰ ਅੱਗੇ ਇਹਨਾਂ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਜਾਰੀ ਕਰਕੇ ਸਕੂਲਾਂ ਵਿੱਚ ਭੇਜਣ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਬਲਾਕ ਬੁਢਲਾਡਾ ਦੇ ਪ੍ਰਧਾਨ ਤਰਸੇਮ ਸਿੰਘ ਬੋੜਾਵਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਚ ਸਰਵ ਸਿੱਖਿਆ ਅਭਿਆਨ ਤਹਿਤ ਭਰਤੀ ਦਫ਼ਤਰੀ ਕਰਮਚਾਰੀ ਵੀ ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਵਿਭਾਗ ਚ ਰੈਗੂਲਰ ਕਰਨ ਦੀ ਹੱਕੀ ਮੰਗ ਸਬੰਧੀ ਸੰਘਰਸ਼ ਕਰ ਰਹੇ ਹਨ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਿਛਲੇ ਇੱਕ ਹਫਤੇ ਤੋਂ ਕਲਮ ਛੋੜ ਹੜਤਾਲ ਤੇ ਚੱਲ ਰਹੇ ਇਹਨਾਂ ਦਫ਼ਤਰੀ ਕਰਮਚਾਰੀਆਂ ਦੀ ਮੰਗ ਦਾ ਜ਼ੋਰਦਾਰ ਸਮਰਥਨ ਕਰਦਾ ਹੈ ਅਤੇ ਸਰਕਾਰ ਤੋਂ ਇਹਨਾਂ ਨੂੰ ਸਿੱਖਿਆ ਵਿਭਾਗ ਅੰਦਰ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਕਰਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਵਿੰਦਰ ਸਿੰਘ ਬਹਿਣੀਵਾਲ, ਦਮਨਜੀਤ ਸਿੰਘ, ਗੁਰਪ੍ਰੀਤ ਸਿੰਘ ਭੀਖੀ, ਕੁਲਦੀਪ ਸਿੰਘ ਅੱਕਾਂਵਾਲੀ, ਨਿਧਾਨ ਸਿੰਘ, ਹਰਫੂਲ ਸਿੰਘ ਬੋਹਾ, ਮੱਘਰ ਸਿੰਘ ਹਾਕਮਵਾਲਾ ਆਦਿ ਅਧਿਆਪਕ ਆਗੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here