ਮਾਨਸਾ 11 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸੰਭਵੀ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਫਰੀਦਕੋਟ ਵਿਖੇ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਅੰਡਰ 14 ਖੇਡਾਂ ਵਿੱਚ ਤਾਈ ਕਮਾਂਡੋ ਖੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ਅਤੇ ਜਲੰਧਰ ਵਿਖੇ ਹੋਈਆਂ ਪੰਜਾਬ ਬੋਰਡ ਖੇਡਾਂ ਵਿਚ ਦੂਜਾ ਦਰਜਾ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਨੇ ਵਿਦਿਆਰਥਣ ਸੰਭਵੀ ਸਿੰਘ ਨੂੰ ਗੋਲਡ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਵੀ ਦਿੱਤੀ | ਉਨ੍ਹਾਂ ਜੇਤੂ ਵਿਦਿਆਰਥਣ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਖੇਡਾਂ ਦੀ ਜ਼ਿੰਦਗੀ ਵਿੱਚ ਪੜ੍ਹਾਈ ਦੇ ਬਰਾਬਰ ਮਹੱਤਵ ਹੈ। ਖੇਡਾਂ ਨਾ ਸਿਰਫ਼ ਵਿਦਿਆਰਥੀਆਂ ਦਾ ਮਨੋਰੰਜਨ ਕਰਦੀਆਂ ਹਨ ਸਗੋਂ ਉਨ੍ਹਾਂ ਦੀ ਸਿਹਤ ਵਿੱਚ ਵੀ ਸੁਧਾਰ ਕਰਦੀਆਂ ਹਨ। ਜੇਕਰ ਬੱਚੇ ਖੁਸ਼ ਅਤੇ ਤੰਦਰੁਸਤ ਰਹਿਣਗੇ ਤਾਂ ਉਹ ਪੜ੍ਹਾਈ ਵੱਲ ਵੀ ਧਿਆਨ ਦੇਣਗੇ। ਖੇਡਾਂ ਬੱਚਿਆਂ ਨੂੰ ਸਮੇਂ ਦੀ ਪਾਬੰਦਤਾ, ਧੀਰਜ, ਅਨੁਸ਼ਾਸਨ, ਟੀਮ ਵਰਕ ਅਤੇ ਸਮਰਪਣ ਸਿਖਾਉਂਦੀਆਂ ਹਨ।