*ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਲਈ ਕੀਤਾ ਪ੍ਰਚਾਰ*

0
8

ਪਟਿਆਲਾ, 19 ਦਸੰਬਰ, 2024 (ਸਾਰਾ ਯਹਾਂ/ਬਿਊਰੋ ਨਿਊਜ਼)

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਗਰ ਨਿਗਮ (ਐਮ.ਸੀ.) ਦੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ। ਯੂਥ ਆਗੂ ਨੇ ਵੋਟਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਝਿੰਜਰ ਨੇ ਕਿਹਾ, ਪੰਜਾਬ ਦੀ ਭਲਾਈ ਲਈ ਸੱਚੇ ਦਿਲੋਂ ਕੰਮ ਕਰਨ ਵਾਲੀ ਇਕਲੌਤੀ ਖੇਤਰੀ ਪਾਰਟੀ ਹੋਣ ਦੇ ਨਾਤੇ ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਸੂਬੇ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ। ‘ਆਪ’, ਭਾਜਪਾ ਅਤੇ ਕਾਂਗਰਸ ਵਰਗੀਆਂ ਦੂਜੀਆਂ ਪਾਰਟੀਆਂ ਦੇ ਉਲਟ, ਜੋ ਦਿੱਲੀ ਤੋਂ ਨਿਯੰਤਰਿਤ ਹਨ ਅਤੇ ਆਪਣੇ ਰਾਸ਼ਟਰੀ ਨੇਤਾਵਾਂ ਨੂੰ ਖੁਸ਼ ਕਰਨ ‘ਤੇ ਕੇਂਦ੍ਰਿਤ ਹਨ, ਅਕਾਲੀ ਦਲ ਪੰਜਾਬ ਦੀਆਂ ਵਿਲੱਖਣ ਚੁਣੌਤੀਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਸਰਬਜੀਤ ਝਿੰਜਰ ਨੇ ਇਹ ਵੀ ਭਰੋਸਾ ਦਿੱਤਾ ਕਿ 21 ਦਸੰਬਰ ਨੂੰ ਹੋਣ ਵਾਲੀਆਂ ਵੋਟਾਂ ਦੌਰਾਨ ਸਾਰੇ ਪੋਲਿੰਗ ਬੂਥਾਂ ‘ਤੇ ਯੂਥ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ‘ਚ ਮੌਜੂਦ ਰਹਿਣਗੇ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਚੋਣਾਂ ਜਿੱਤਣ ਲਈ ਹਿੰਸਕ ਰਣਨੀਤੀਆਂ ਦਾ ਸਹਾਰਾ ਨਾ ਲੈਣ।

ਯੂਥ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਸੀਂ ‘ਆਪ’ ਸਰਕਾਰ ਨੂੰ ਪਟਿਆਲਾ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। “ਸਾਡੇ ਵਰਕਰ ਸਾਰੇ ਪੋਲਿੰਗ ਬੂਥਾਂ ‘ਤੇ ਮੌਜੂਦ ਰਹਿਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੋਟਰ ਬਿਨਾਂ ਕਿਸੇ ਡਰ ਜਾਂ ਭੈ ਦੇ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਜੇਕਰ ਆਮ ਆਦਮੀ ਪਾਰਟੀ ਦੇ ਵਰਕਰ ਜਾਂ ਫੇਰ ਸਰਕਾਰ ਵਲੋਂ ਉਸ ਦਿਨ ਕੋਈ ਵੀ ਗੁੰਡਾਗਰਦੀ ਕੀਤੀ ਗਈ ਤਾਂ ਅਸੀਂ ਉਸਦਾ ਮੂੰਹ ਤੋੜ ਜਵਾਬ ਦੇਵਾਂਗੇ।”

ਝਿੰਜਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਲੋਕਤੰਤਰੀ ਪ੍ਰਕਿਰਿਆ ਨੂੰ ਵਿਗਾੜਨ ਲਈ ‘ਆਪ’ ਸਰਕਾਰ ਅਤੇ ਸਥਾਨਕ ਵਿਧਾਇਕਾਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਅੰਤ ਵਿੱਚ ਝਿੰਜਰ ਨੇ ਪਟਿਆਲਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਬਾਹਰ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ। ਯੂਥ ਪ੍ਰਧਾਨ ਨੇ ਕਿਹਾ, “ਇਹ ਚੋਣ ਪਟਿਆਲਾ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ ਹੈ, ਅਤੇ ਅਸੀਂ ਸਾਰੇ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਚੜਕੇ ਹਿੱਸਾ ਲੈਣ ਦੀ ਅਪੀਲ ਕਰਦੇ ਹਾਂ।”

ਝਿੰਜਰ ਨੇ ਵਿਸ਼ੇਸ਼ ਤੌਰ ‘ਤੇ ਵਾਰਡ ਨੰਬਰ 14 ਤੋਂ ਉਮੀਦਵਾਰ ਕਮਲਦੀਪ ਕੌਰ ਸੁਪਤਨੀ ਅਮਿਤ ਸਿੰਘ ਰਾਠੀ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕੀਤਾ। ਇਸ ਸਮੇਂ ਹੋਰਨਾਂ ਸਮੇਤ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਜ਼ਿਲ੍ਹਾ ਦਿਹਾਤੀ ਯੂਥ ਅਕਾਲੀ ਦਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਲੰਗ, ਜ਼ਿਲ੍ਹਾ ਸ਼ਹਿਰੀ ਯੂਥ ਪ੍ਰਧਾਨ ਕਰਨਵੀਰ ਸਿੰਘ ਸਾਹਨੀ, ਯੂਥ ਅਕਾਲੀ ਦਲ ਦੇ ਬੁਲਾਰੇ ਗੁਰਤੇਜ ਸਿੰਘ ਮੰਡੇਰ, ਹਰਜੋਤ ਸਿੰਘ ਮਾਜਰੀ, ਮਨਪ੍ਰੀਤ ਸਿੰਘ ਫਰੀਦਪੁਰ, ਮਨਪ੍ਰੀਤ ਸਿੰਘ ਮਾਜਰੀ, ਸੁਖਪਾਲ ਸਿੰਘ, ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here