*ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ*

0
17

ਮਾਨਸਾ, 19 ਦਸੰਬਰ:-  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ/ ਮੋਹਨ ਸ਼ਰਮਾ) ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ, 2024 ਦਿਨ ਸ਼ਨੀਵਾਰ ਨੂੰ ਵੋਟਾਂ ਵਾਲੇ ਦਿਨ ‘ਡਰਾਈ ਡੇ’ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ ਠੇਕੇ ਖੁੱਲ੍ਹੇ ਰੱਖਣ, ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ’ਤੇ ਵੀ ਪੂਰਨ ਤੌਰ ’ਤੇ ਲਾਗੂ ਹੋਵੇਗਾ।
ਹੁਕਮ ਵਿਚ ਕਿਹਾ ਗਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ-2024 ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਜ਼ਿਲ੍ਹਾ ਮਾਨਸਾ ਵਿਚ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਹਨ। ਇੰਨ੍ਹਾਂ ਚੋਣਾਂ ਦੇ ਮੱਦੇਨਜ਼ਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਅੰਦਰ 21 ਦਸੰਬਰ, 2024 ਨੂੰ ਡਰਾਈ ਡੇਅ ਰਹੇਗਾ।

LEAVE A REPLY

Please enter your comment!
Please enter your name here