*ਜ਼ਿਲ੍ਹੇ ’ਚ ਸੁਸਾਸ਼ਨ ਹਫ਼ਤੇ ਤਹਿਤ ਲਗਾਏ ਜਾ ਰਹੇ ਹਨ ਕੈਂਪ– ਡਿਪਟੀ ਕਮਿਸ਼ਨਰ*

0
9

ਮਾਨਸਾ, 23 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪ੍ਰਸ਼ਾਸਨ ਗਾਓਂ ਕੀ ਔਰ’ ਮੁਹਿੰਮ ਤਹਿਤ 24 ਦਸੰਬਰ 2024 ਤੱਕ ਜ਼ਿਲ੍ਹੇ ਅੰਦਰ ਸੁਸਾਸ਼ਨ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਪਿੰਡਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਸੁਸਾਸ਼ਨ ਹਫ਼ਤੇ ਤਹਿਤ ਵੱਖ ਵੱਖ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਕੁੱਝ ਸ਼ਿਕਾਇਤਾਂ ਜਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਅੱਜ ਮਾਨਸਾ ਸਬ-ਡਵੀਜ਼ਨ ਦੇ ਪਿੰਡ ਮੂਸਾ, ਸਰਦੂਲਗੜ੍ਹ ਦੇ ਪਿੰਡ ਖ਼ਿਆਲੀ ਚਹਿਲਾਂਵਾਲੀ, ਬੁਢਲਾਡਾ ਦੇ ਪਿੰਡ ਬਹਾਦਰਪੁਰ ਵਿਖੇ ਕੈਂਪਾਂ ਦਾ ਆਯੋੋਜਨ ਕੀਤਾ ਗਿਆ ਅਤੇ ਲੋਕਾਂ ਦੀਆਂ ਮੁਸ਼ਿਕਲਾਂ ਦਾ ਹਰ ਸੰਭਵ ਹੱਲ ਯਕੀਨੀ ਬਣਾਇਆ ਗਿਆ।

LEAVE A REPLY

Please enter your comment!
Please enter your name here