*ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕਰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਤੱਕ ਰੋਸ ਪ੍ਰਦਰਸ਼ਨ ਕੀਤਾ*

0
58

ਮਾਨਸਾ 24 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ)
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕਰਨ ਖਿਲਾਫ ਕਾਂਗਰਸ ਪਾਰਟੀ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਤੱਕ ਰੋਸ ਪ੍ਰਦਰਸ਼ਨ ਕੀਤਾ।
ਰੋਸ ਪ੍ਰਦਰਸ਼ਨ ਦੌਰਾਨ ਇਕੱਤਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਕਿਹਾ ਕਿ ਭਾਜਪਾ ਦੀ ਸੋਚ ਦੇਸ਼ ਦੇ ਸੰਵਿਧਾਨ ਨੂੰ ਖਤਮ ਕਰਨ ਦੀ ਹੈ ਜਿਸ ਕਾਰਨ ਉਹ ਆਨੇ ਬਹਾਨੇ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦਾ ਅਪਮਾਨ ਕਰਦੇ ਰਹਿੰਦੇ ਹਨ ਅਤੇ ਦੇਸ਼ ਦੇ ਦਲਿਤਾਂ ਨੂੰ ਮਿਲੇ ਸੰਵਿਧਾਨਿਕ ਅਧਿਕਾਰਾਂ ਨੂੰ ਖਤਮ ਕਰਨ ਦਾ ਰਾਹ ਤੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਦੀ ਸੰਸਦ ਵਿਚ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਡਾਕਟਰ ਭੀਮ ਰਾਓ ਅੰਬੇਦਕਰ ਬਾਰੇ ਕੀਤੀਆਂ ਟਿੱਪਣੀਆਂ ਤੋਂ ਉਹਨਾਂ ਦੀ ਡਾਕਟਰ ਅੰਬੇਦਕਰ ਅਤੇ ਦੇਸ਼ ਦੇ ਦਲਿਤਾਂ ਬਾਰੇ ਨਫ਼ਰਤ ਸਾਫ਼ ਝਲਕਦੀ ਹੈ। ਉਹਨਾਂ ਕਿਹਾ ਕਿ ਭਾਜਪਾ ਦੇਸ਼ ਦੀਆਂ ਸੰਵਿਧਾਨਿਕ ਸੰਸਥਾਵਾਂ ਅਤੇ ਸੰਵਿਧਾਨ ਨੂੰ ਖਤਮ ਕਰਕੇ ਦੇਸ਼ ਨੂੰ ਮਨੂੰਵਾਦੀ ਸੋਚ ਮੁਤਾਬਕ ਚਲਾਉਣਾ ਚਾਹੁੰਦੀ ਹੈ। ਉਹਨਾਂ ਮੰਗ ਕੀਤੀ ਕਿ ਅਮਿਤ ਸ਼ਾਹ ਤੋਂ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਲਿਆ ਜਾਵੇ। ਇਸ ਮੌਕੇ ਕਾਂਗਰਸ ਪਾਰਟੀ ਸੀਨੀਅਰ ਆਗੂ ਬਲਕੌਰ ਸਿੰਘ ਮੂਸਾ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਸਿੰਘ ਮੂਲੇਵਾਲਾ , ਰਣਵੀਰ ਕੌਰ ਮੀਆਂ,ਬਲਾਕ ਪ੍ਰਧਾਨ ਸੁਖਦਰਸ਼ਨ ਸਿੰਘ ਖਾਰਾ, ਬਲਦੇਵ ਸਿੰਘ ਰੜ੍ਹ , ਨੇਕਚੰਦ ਨੇਮਾ , ਹਰਵਿੰਦਰ ਸਵੀਟੀ, ਐਡਵੋਕੇਟ ਬਲਕਰਨ ਸਿੰਘ ਬੱਲੀ, ਬਲਵੰਤ ਸਿੰਘ ਕੋਰਵਾਲਾ, ਲਛਮਣ ਸਿੰਘ, ਸੰਦੀਪ ਮਹਿਤਾ ਭੀਖੀ, ਹੰਸਾ ਸਿੰਘ , ਸਤੀਸ਼ ਮਹਿਤਾ, ਤਰਜੀਤ ਚਹਿਲ, ਖੇਮ ਸਿੰਘ ਜਟਾਨਾ, ਨਵੀਨ ਕਾਲਾ , ਚੰਦਰ ਸ਼ੇਖਰ ਨੰਦੀ, ਪਵਨ ਕੁਮਾਰ ਐਮ ਸੀ, ਕਮਲ ਚੂਨੀਆਂ, ਐਡਵੋਕੇਟ ਕੇਸਰ ਸਿੰਘ ਧਲੇਵਾਂ, ਸੱਤਪਾਲ ਸ਼ਰਮਾ ਖਿਆਲਾ, ਰਣਜੀਤ ਸਿੰਘ ਫ਼ੌਜੀ ਆਦਿ ਆਗੂ ਹਾਜਰ ਸਨ।

LEAVE A REPLY

Please enter your comment!
Please enter your name here