ਮਿਤੀ 26-12-24 (ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਪਿਸਤੌਲ ਦੀ ਨੋਕ ਪਰ ਖੋਹ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋ ਦੇਸੀ ਪਿਸਤੌਲ(ਕੱਟਾ) ਤੇ 5 ਜਿੰਦਾ ਕਾਰਤੂਸ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮਿਤੀ 23.12.2024 ਨੂੰ ਮੁਦੱਈ ਜੈਕੀ ਸਿੰਗਲਾ ਪੁੱਤਰ ਸੁਰੇਸ਼ ਕੁਮਾਰ ਵਾਸੀ ਵਾਰਡ ਨੰਬਰ 12 ਬੁਢਲਾਡਾ ਨੇ ਬਿਆਨ ਲਿਖਾਇਆ ਕਿ ਮਿਤੀ 23-12-2024 ਨੂੰ ਦੁਪਹਿਰ 12.50 ਤੇ ਦੌ ਨੋਜਵਾਨਾਂ ਨੇ ਉਸਦੀ ਦੁਕਾਨ ਪਰ ਆ ਕੇ ਪਿਸਤੋਲ ਦੀ ਨੋਕ ਪਰ ਉਸ ਪਾਸਂੋ ਪੈਸੇ ਖੋਹਣ ਦੀ ਕੋਸ਼ਿਸ਼ ਕੀਤੀ ਜ ੋ ਮੁਦੱਈ ਵੱਲੋ ਮੌਕਾ ਪਰ ਰੋਲਾ ਪਾਉਣ ਤੇ ਉਕਤ ਦੋਨੋ ਵਿਅਕਤੀ ਭੱਜ ਗਏ ਸੀ। ਜਿਸ ਸਬੰਧੀ ਮੁੱ.ਨੰ 244 ਮਿਤੀ 23.12.2024 ਅ/ਧ 307,62 ਬੀ.ਐਨ.ਐਸ 25 ਆਰਮਜ਼ ਐਕਟ ਥਾਣਾ ਸਿਟੀ ਬੁਢਲਾਡਾ ਬਰਖਿਲਾਫ ਨਾ-ਮਾਲੂਮ ਵਿਅਕਤੀਆਂ ਦਰਜ ਰਜਿਸਟਰ ਕੀਤਾ ਗਿਆ ਸੀ।
ਜਿਸਤੇ ਮਾਨਯੋਗ ਸ੍ਰੀ ਮਨਮੋਹਨ ਸਿੰਘ ਅੋਲਖ ਐਸ.ਪੀ.(ਇੰਨਵੈ) ਮਾਨਸਾ ਜੀ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਡੀ.ਐਸ.ਪੀ (ਸ:ਡ) ਬੁਢਲਾਡਾ ਦੀ ਨਿਗਰਾਨੀ ਹੇਠ ਇੰਸ: ਜਗਦੀਸ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮਾਨਸਾ ਅਤੇ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ
ਪੁਲਿਸ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਵੱਲੋ ਤੁਰੰਤ ਕਾਰਵਾਈ ਕਰਦਿਆਂ ਵਿਗਿਆਨਿਕ ਢੰਗ ਨਾਲ ਤਫਤੀਸ਼ ਕਰਕੇ ਜਗਤਾਰ ਸਿੰਘ ਉਰਫ ਕਾਕਾ ਪਟਵਾਰੀ ਪੁੱਤਰ ਹਰਬੰਸ ਸਿੰਘ ਵਾਸੀ ਟਾਹਲੀਆ,ਦਲਜੀਤ ਸਿੰਘ ਉਰਫ ਦੱਲੀ ਪੁੱਤਰ ਗੁਰਦੀਪ ਸਿੰਘ ਵਾਸੀ ਆਲਮਪੁਰ ਮੰਦਰਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ।ਜਿਨਾਂ ਪਾਸ ੋਂ ਦੌਰਾਨੇ ਤਫਤੀਸ ਇੱਕ ਦੇਸੀ ਪਿਸਤੋਲ (ਕੱਟਾ) 315 ਬੋਰ ਸਮੇਤ 3 ਜਿੰਦਾ
ਕਾਰਤੂਸ ਬ੍ਰਾਮਦ ਕੀਤਾ ਗਿਆ ਹੈ।ਜਿੰਨਾਂ ਨੇ ਦੌਰਾਨੇ ਤਫਤੀਸ਼ ਦੱਸਿਆ ਕਿ ਉਕਤ ਅਸਲਾ ਸੁਖਵਿੰਦਰ ਸਿੰਘ ਉਰਫ ਕਾਲੂ ਪੁੱਤਰ ਜਗਦੀਸ ਸਿੰਘ ਵਾਸੀ ਆਲਮਪੁਰ ਮੰਦਰਾਂ ਪਾਸੋ 15000/- ਰੂਪੈ ਵਿੱਚ ਖਰੀਦ ਕੀਤਾ ਸੀ।ਜਿਸਤੇ ਸੁਖਵਿੰਦਰ ਸਿੰਘ ਉਰਫ ਕਾਲੂ ਉਕਤ ਨੂੰ ਵੀ ਮੁਕਦੱਮਾ ਵਿੱਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਅਤੇ ਉਸ ਪਾਸੋਂ ਵੀ ਇੱਕ ਦੇਸੀ ਪਿਸਤੌਲ (ਕੱਟਾ) 12 ਬੋਰ ਸਮੇਤ 2 ਕਾਰਤੂਸ ਜਿੰਦਾ ਬ੍ਰਾਮਦ ਕੀਤਾ ਗਿਆ
ਹੈ।ਜਿਨਾਂ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਦੌਰਾਨੇ ਪੁਲਿਸ ਰਿਮਾਂਡ ਇਹਨਾਂ ਪਾਸੋਂ ਹੋਰ ਵਾਰਦਾਤਾਂ ਕਰਨ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।