*ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359 ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਉਪਰੰਤ ਨਗਰ ਕੀਰਤਨ ਕੀਤਾ ਗਿਆ*

0
59

ਮਾਨਸਾ, 04 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਬੱਪੀਆਣਾ ਪਿੰਡ ਦੇ ਵਿੱਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359 ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਸਵੇਰੇ ਲਗਭਗ ਦਸ ਕੁ ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਉਪਰੰਤ ਨਗਰ ਕੀਰਤਨ ਬੱਪੀਆਣਾ ਪਿੰਡ ਦੇ ਸਰਪੰਚ ਚਮਕੌਰ ਸਿੰਘ ਤੇ ਨਗਰ ਪੰਚਾਇਤ ਅਤੇ ਸਾਬਕਾ ਪੰਚਾਇਤ ਤੇ ਗੁਰਦੁਆਰਾ ਸਾਹਿਬ ਜੀ ਦੇ ਗ੍ਰੰਥੀ ਸਾਹਿਬ ਭਾਈ ਤਰਸਪਾਲ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਰਲ ਮਿਲ ਕੇ ਕੱਢਿਆ ਗਿਆ ਇਸ ਮੌਕੇ ਤੇ ਸ਼੍ਰੌਮਣੀ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਬੱਪੀਆਣਾ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਜਥੇ ਨੂੰ ਲੈਕੇ ਪਹੁੰਚੇ ਜਿੰਨ੍ਹਾਂ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਆਪਣੇ ਕੀਰਤਨੀ ਜਥੇ ਨਾਲ ਵਿਚਾਰ ਸੁਣਾ ਕੇ ਨਿਹਾਲ ਕੀਤਾ ਅਤੇ ਕਈ ਢਾਡੀ ਜਥੇ ਪਹੁੰਚੇ ਅਤੇ ਗੱਤਕੇ ਸਿੰਘਾਂ ਨੇ ਸੰਗਤਾਂ ਨੂੰ ਆਪਣੇ ਗਤਕੇ ਦੇ ਜੌਹਰ ਵਿਖਾਏ ਗਏ। ਪਿੰਡ ਬੱਪੀਆਣਾ ਦੇ ਲੋਕਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਜਗ੍ਹਾ ਜਗ੍ਹਾ ਤੇ ਚਾਹ ਪਕੋੜੇ ਤੇ ਬਰੈਡ ਪਕੌੜਿਆਂ ਦੇ ਅਤੇ ਫਲਾਂ ਦੇ ਲੰਗਰ ਲਗਾਏ ਗਏ। ਮੌਜੂਦਾ ਨਗਰ ਪੰਚਾਇਤ ਅਤੇ ਸਾਬਕਾ ਨਗਰ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਰਲ ਮਿਲ ਕੇ ਨਗਰ ਕੀਰਤਨ ਸਰਵਣ ਕੀਤਾ ਪਿਆਰ ਤੇ ਸਤਿਕਾਰ ਨਾਲ ਪੈਦਲ ਚੱਲਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੇਵਾ ਭਾਵਨਾ ਨਾਲ ਨਗਰ ਕੀਰਤਨ ਦਾ ਅਨੰਦ ਮਾਣਿਆ। ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।


LEAVE A REPLY

Please enter your comment!
Please enter your name here