ਮਾਨਸਾ 10.01.2025 (ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਐਂਟੀ ਡਰੱਗ ਮੁਹਿੰਮ ਤਹਿਤ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ੀਫਸ਼ ਜੀ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਵੱਲੋ ਅੱਜ ਜਿਲ੍ਹਾ ਮਾਨਸਾ ਦੇ ਪਿੰਡ ਭੈਣੀਬਾਘਾ ਦੇ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ਼ ਵਿਖੇ ਐਂਟੀ ਡਰੱਗ ਮੁਹਿੰਮ ਤਹਿਤ ਸਪੋਰਟਸ ਈਵੈਂਟ/ਟੂਰਨਾਮੈਂਟ ਆਯੋਜਤ ਕੀਤਾ ਗਿਆ।ਜਿਸ ਵਿੱਚ ਵਿਸੇਸ ਤੋਰ ਪਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਵੱਲੋ ਸਿਰਕਤ ਕੀਤੀ ਗਈ। ਇਸ ਪੋ੍ਰਗਰਾਮ ਵਿੱਚ ਸ੍ਰੀ ਵਿਜੇ ਸਿੰਗਲਾ ਐਮ.ਐਲ.ਏ ਹਲਕਾ ਮਾਨਸਾ, ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਐਮ.ਐਲ.ਏ ਹਲਕਾ ਸਰਦੂਲਗੜ, ਸ੍ਰੀ ਚਰਨਜੀਤ ਸਿੰਘ ਅੱਕਾਂਵਾਲੀ ਚੇਅਰਮੈਨ ਪਲਾਨਿੰਗ ਬੋਰਡ, ਸ੍ਰੀ ਚੁਸਪਿੰਦਰ ਸਿੰਘ ਚਹਿਲ ਜਿਲ੍ਹਾ ਯੂਥ ਆਗੂ ਆਪ ਪਾਰਟੀ, ਸ੍ਰੀ ਜਸਕੀਰਤ ਸਿੰਘ ਅਹੀਰ ਕਪਤਾਨ ਪੁਲਿਸ (ਸਥਾਨਕ) ਮਾਨਸਾ, ਸ੍ਰੀ ਮਨਮੋਹਨ ਸਿੰਘ ਕਪਤਾਨ ਪੁਲਿਸ (ਇੰਨਵੈ) ਮਾਨਸਾ, ਸ੍ਰੀ ਬੂਟਾ ਸਿੰਘ ਉਪ ਕਪਤਾਨ ਪੁਲਿਸ (ਸ.ਡ.) ਮਾਨਸਾ, ਸ੍ਰੀ ਗਮਦੂਰ ਸਿੰਘ ਉਪ ਕਪਤਾਨ ਪੁਲਿਸ (ਸ.ਡ.) ਬੁਢਲਾਡਾ, ਸ੍ਰੀ ਮਨਜੀਤ ਸਿੰਘ ਉਪ ਕਪਤਾਨ ਪੁਲਿਸ (ਸ.ਡ.) ਸਰਦੂਲਗੜ੍ਹ, ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ) ਮਾਨਸਾ, ਸ੍ਰੀ ਪੁਸ਼ਪਿੰਦਰ ਸਿੰਘ ਉਪ ਕਪਤਾਨ ਪੁਲਿਸ (ਹੋਮੀਸਾਈਡ) ਮਾਨਸਾ, ਸ੍ਰੀ ਜਸਵਿੰਦਰ ਸਿੰਘ ਉਪ ਕਪਤਾਨ ਪੁਲਿਸ ਡੀ ਮਾਨਸਾ ਵੱਲੋਂ ਸਮੂਲੀਅਤ ਕੀਤੀ ਗਈ।
ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਐਂਟੀ ਡਰੱਗ ਮੁਹਿੰਮ ਤਹਿਤ ਖੇਡਾ ਵਿੱਚ ਰੱਸਾ ਕਸੀ ਅਤੇ ਬਾਸਕਟ ਬਾਲ ਦੇ ਮੁਕਾਬਲੇ ਕਰਵਾਏ ਗਏ। ਬਾਸਕਟ ਬਾਲ ਖੇਡ ਮੁਕਬਾਲੇ ਵਿੱਚ 8 ਮੁੰਡਿਆ ਦੀਆ ਅਤੇ 8 ਕੁੜੀਆ ਦੀਆ ਟੀਮਾਂ ਨੇ ਭਾਗ ਲਿਆ।ਇਸਤੋਂ ਇਲਾਵਾ ਬੱਚਿਆਂ ਦੇ ਪੇਟਿ ੰਗ ਮੁਕਾਬਲੇ ਵੀ ਕਰਵਾਏ ਗਏ ਜਿਸ ਦੌਰਾਨ ਕਰੀਬ 80 ਵਿਦਿਆਰਥੀਆਂ ਨੇ ਭਾਗ ਲਿਆ। ਇਨਾਮ ਵੰਡ ਸਮਾਰੋਹ ਦੌਰਾਨ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਵੱਲੋ ਸੰਬੋਧਨ ਕਰਦੇ ਹੋਏ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆ ਦਾ ਧਿਆਨ ਰੱਖਣ ਅਤੇ ਉਹਨਾਂ ਨੂੰ ਵੱਧ ਤੋ ਵੱਧ ਖੇਡਾ ਵਿੱਚ ਭਾਗ ਲੇਣ ਲਈ ਪ੍ਰੇਰਿਤ ਕਰਨ ਅਤੇ ਖੇਡਾ ਵਿੱਚ ਭਾਗ ਲੇਣ ਵਾਲੇ ਖਿਡਾਰੀਆਂ ਨੂੰ ਵੀ ਨਸ਼ਿਆ ਤੋ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ ਕਰਾਇਆ ਗਿਆ ਅਤੇ ਨਸ਼ੇ ਨਾ ਕਰਨ ਸਬੰਧੀ ਸਹੁੰ ਚੁਕਾਈ ਗਈ। ਇਸ ਸਮਾਗਮ ਦੌਰਾਨ ਕਰੀਬ 600 ਖਿਡਾਰੀਆਂ, ਪੰਚਾਇਤ, ਵਿਲੇਜ ਡਿਫੈਂਸ ਕਮੇਟੀ ਅਤੇ ਆਮ ਪਿੰਡ ਵਾਸੀਆਂ ਨੇ ਭਾਗ ਲਿਆ।
ਐਸ.ਐਸ਼.ਪੀ. ਮਾਨਸਾ ਜੀ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਦੱਸਿਆਂ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ। ਅੱਗੇ ਤੋ ਵੀ ਸਮੇਂ ਸਮੇਂ ਪਰ ਪਬਲਿਕ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋ ਜਾਗਰੂਕ ਕਰਨ ਲਈ ਮੀਟਿੰਗਾਂ ਅਤੇ ਖੇਡਾਂ ਦਾ ਆਯੋਜਨ ਕੀਤਾ ਜਾਵੇਗਾ।