*ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 445ਵਾਂ ਲੜੀਵਾਰ ਕੈਂਪ*

0
9

ਫਗਵਾੜਾ 15 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿੱਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 445ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਵਿਨੀਤ ਭਾਟੀਆ ਵਲੋਂ ਦੀਪ ਪ੍ਰਜੱਵਲਿਤ ਕਰਕੇ ਕੀਤਾ ਗਿਆ। ਉਹਨਾਂ 5 ਲੋੜਵੰਦ ਬਜੁਰਗਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੰਡਣ ਉਪਰੰਤ ਆਪਣੇ ਸੰਬੋਧਨ ਵਿਚ ਜਿੱਥੇ ਬਲੱਡ ਬੈਂਕ ਦੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ ਕੀਤੀ, ਉੱਥੇ ਹੀ ਹਾਜਰੀਨ ਨੂੰ ਦੰਦਾਂ ਦੀ ਸੰਭਾਲ ਬਾਰੇ ਮਹੱਤਵਪੂਰਣ ਜਾਣਕਾਰੀ ਵੀ ਦਿੱਤੀ। ਇਸ ਤੋਂ ਪਹਿਲਾਂ ਉਹਨਾਂ ਦਾ ਸਵਾਗਤ ਰੋਟੇਰੀਅਨ ਐਸ.ਪੀ. ਸੇਠੀ ਵਲੋਂ ਕੀਤਾ ਗਿਆ। ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਡਾ. ਸਾਹਿਲ ਪਾਲ ਦੀ ਅਗਵਾਈ ਹੇਠ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ 110 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜਾਂ ਦੇ ਖਰਾਬ ਹੋਏ ਦੰਦਾਂ ਦੀ ਭਰਾਈ ਵੀ ਕੀਤੀ ਗਈ। ਕੈਂਪ ਦੌਰਾਨ 25 ਨਵੇਂ ਜਬਾੜੇ ਬਣਾਉਣ ਦੀ ਤੀਸਰੀ ਪ੍ਰਕਿਰਿਆ ਪੂਰੀ ਕੀਤੀ ਗਈ। ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 11 ਫਰਵਰੀ ਦਿਨ ਸ਼ਨੀਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕੁਲਦੀਪ ਦੁੱਗਲ, ਰਮਨ ਨਹਿਰਾ, ਗੁਲਸ਼ਨ ਕਪੂਰ, ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਨਰਿੰਦਰ ਸਿੰਘ ਸੈਣੀ, ਰੂਪ ਲਾਲ, ਮੁਕੇਸ਼ ਦੁੱਗਲ, ਵਿਪਨ ਜੈਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here