ਮਾਨਸਾ, 16 ਜਨਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
26 ਜਨਵਰੀ 2025 ਨੂੰ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀਮਤੀ ਭੁਪਿੰਦਰ ਕੌਰ ਦੀ ਪ੍ਰਧਾਨਗੀ ਹੇਠ ਪਹਿਲੀ ਰਿਹਰਸਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਰਿਹਰਸਲ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਹੀ ਸਕੂਲ ਦੀ ਟੀਮ ਨਾਲ ਆਏ ਇੰਚਾਰਜਾਂ ਨੂੰ ਸੁਝਾਅ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਮੌਕੇ ਬੱਚਿਆਂ ਨੂੰ ਪੂਰੇ ਅਨੁਸਾਸ਼ਨ ਵਿੱਚ ਰੱਖਿਆ ਜਾਵੇ ਅਤੇ ਕੋਰੀਓਗ੍ਰਾਫ਼ੀ ਸਬੰਧੀ ਜੋ ਵੀ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਫੁੱਲ ਡਰੈਸ ਰਿਹਰਸਲ ਤੋਂ ਪਹਿਲਾਂ-ਪਹਿਲਾਂ ਦੂਰ ਕਰ ਲਿਆ ਜਾਵੇ।
ਇਸ ਮੌਕੇ ਅੰਗਰੇਜ਼ੀ ਲੈਕਚਰਾਰ ਸ਼੍ਰੀਮਤੀ ਮਨਪ੍ਰੀਤ ਵਾਲੀਆ, ਅਮ੍ਰਿਤਪਾਲ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਡਾ. ਨੀਰੂ ਸ਼ਰਮਾ, ਯੋਗੇਸ਼ ਕੁਮਾਰ, ਸਤਨਾਮ ਕੌਰ, ਸੰਦੀਪ ਸਿੰਘ, ਅਮਨਦੀਪ ਕੌਰ, ਦਾਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।