*ਕੌਮੀ ਖੇਤੀ ਵਪਾਰ ਨੀਤੀ ਖਰੜੇ ਦਾ ਵਿਰੋਧ ਸਮੇਂ ਦੀ ਲੋੜ – ਮਨਜੀਤ ਸਿੰਘ ਧਨੇਰ*

0
14

ਮਾਨਸਾ 18 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੀ ਵਧਵੀ ਮੀਟਿੰਗ ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈ ਕੇ ਵਿਖੇ ਕੀਤੀ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ । ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਮੋਦੀ ਸਰਕਾਰ ਵੱਲੋਂ ਬੀਤੇ ਦਿਨੀ ਭੇਜੇ ਕੌਮੀ ਖੇਤੀ ਵਪਾਰ ਨੀਤੀ ਖਰੜੇ ਦੀ ਵਿਆਖਿਆ ਕੀਤੀ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਇਹਨਾਂ ਬਿਲਾਂ ਦੇ ਰਾਹੀਂ ਲੋਕ ਮਾਰੂ ਨੀਤੀਆਂ ਲਾਗੂ ਕਰਨਾ ਚਾਹੁੰਦੀ ਹੈ । ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਹ ਖੇਤੀ ਖਰੜਾ ਰਾਜਾਂ ਵਿੱਚ ਲਾਗੂ ਕਰਦੀ ਹੈ ਤਾਂ ਆਉਂਦੇ ਦਿਨਾਂ ਵਿੱਚ ਜਿੱਥੇ ਕਿਸਾਨ ਆਪਣੀਆਂ ਫਸਲਾਂ ਦੇ ਭਾਵਾਂ ਨੂੰ ਲੈ ਕੇ ਜਦੋਂ ਜਹਿਦ ਕਰੇਗਾ । ਉਥੇ ਹੀ ਜਨਤਕ ਵੰਡ ਪ੍ਰਣਾਲੀ ਰਾਹੀਂ ਦਿੱਤਾ ਜਾ ਰਿਹਾ ਮੁਫਤ ਰਾਸ਼ਨ, ਮਾਰਕੀਟ ਕਮੇਟੀਆਂ ਰਾਹੀਂ ਆਉਂਦਾ ਪੇਂਡੂ ਵਿਕਾਸ ਫੰਡ ਅਤੇ ਹਾਦਸਿਆਂ ਦਾ ਸ਼ਿਕਾਰ ਹੋਏ ਕਿਸਾਨਾਂ ਨੂੰ ਵੀ ਮਿਲ ਰਹੀ ਮੱਦਦ ਤੋਂ ਹੱਥ ਧੋਣਾ ਪਵੇਗਾ । ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਵਿਸਵ ਵਪਾਰ ਸੰਸਥਾ ਦੀਆਂ ਲੋਕ ਮਾਰੂ ਨੀਤੀਆਂ ਉੱਤੇ ਲੋਕਾਂ ਨੂੰ ਚਾਨਣਾ ਪਾਇਆ ਅਤੇ ਨਾਲ ਹੀ ਲੋਕਾਂ ਨੂੰ ਇਸ ਹੱਲੇ ਖਿਲਾਫ ਲੜਨ ਦਾ ਹੋਕਾ ਦਿੱਤਾ ।ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਜਿਲਾ ਕਮੇਟੀ ਦੇ ਲਖਵੀਰ ਸਿੰਘ ਅਕਲੀਆ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਬਲਵਿੰਦਰ ਸ਼ਰਮਾਂ, ਜਗਦੇਵ ਸਿੰਘ ਕੋਟਲੀ, ਬਲਕਾਰ ਸਿੰਘ ਚਹਿਲਾਂਵਾਲੀ, ਗੁਰਚਰਨ ਸਿੰਘ ਅਲੀਸ਼ੇਰ ਸਮੇਤ ਬਲਾਕ ਕਮੇਟੀ ਦੇ ਕਾਲਾ ਸਿੰਘ ਅਕਲੀਆ, ਕੁਲਦੀਪ ਸਿੰਘ ਚਹਿਲਾਂਵਾਲੀ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਬੁਰਜ ਰਾਠੀ, ਦਰਸ਼ਨ ਸਿੰਘ ਗੁਰਨੇ ਕਲਾਂ, ਤਰਸੇਮ ਸਿੰਘ ਚੱਕ ਅਲੀਸ਼ੇਰ ਅਤੇ ਪਿੰਡ ਕਮੇਟੀਆਂ ਵੀ ਸਾਮਿਲ ਹੋਈਆਂ ।



LEAVE A REPLY

Please enter your comment!
Please enter your name here