ਮਾਨਸਾ 19 ਜਨਵਰੀ (ਸਾਰਾ ਯਹਾਂ/ਵਿਨਾਇਕ ਸ਼ਰਮਾ) ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ (MOEFCC) ਦੇ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਤਹਿਤ, ਡੀਏਵੀ ਸਕੂਲ ਮਾਨਸਾ ਵਿਖੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਦੀ ਪ੍ਰਧਾਨਗੀ ਹੇਠ ਈਕੋ ਕਲੱਬ ਨਾਲ ਸਬੰਧਤ *ਈਕੋ ਫਰੈਂਡਲੀ ਪੈੱਨ ਪੇਪਰ ਐਕਟੀਵਿਟੀ* ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਨੂੰ ਕਰਵਾਉਣ ਦਾ ਮੁੱਖ ਮੰਤਵ ਬੱਚਿਆਂ ਵਿੱਚ ਕੂੜਾ ਪ੍ਰਬੰਧਨ, ਰੀਸਾਈਕਲਿੰਗ ਅਤੇ ਪਲਾਸਟਿਕ ਦੀ ਘੱਟ ਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। 6ਵੀਂ ਜਮਾਤ ਦੇ ਵਿਦਿਆਰਥੀਆਂ ਨੇ ਫਾਲਤੂ ਪੇਪਰਾਂ ਤੋਂ ਸੁੰਦਰ ਪੈੱਨ ਬਣਾਏ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੇ ਨਾ ਸਿਰਫ਼ ਆਪਣੀ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ ਸਗੋਂ ਫਾਲਤੂ ਕਾਗਜ਼ਾਂ ਦੀ ਵਰਤੋਂ ਕਰਨ ਅਤੇ ਪਲਾਸਟਿਕ ਪੈੱਨਾਂ ਦੀ ਬਜਾਏ ਕਾਗਜ਼ ਤੋਂ ਬਣੇ ਪੈਨ ਦੀ ਵਰਤੋਂ ਕਰਨ ਦੀ ਮਹੱਤਤਾ ਨੂੰ ਵੀ ਸਮਝਿਆ। ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਰੀਸਾਈਕਲਿੰਗ, ਵੇਸਟ ਮੈਨੇਜਮੈਂਟ ਅਤੇ ਪਲਾਸਟਿਕ ਦੀ ਘੱਟ ਵਰਤੋਂ ਬਾਰੇ ਜਾਗਰੂਕ ਕਰਦੇ ਹੋਏ ਦੱਸਿਆ ਕਿ ਕਿਵੇਂ ਅਜਿਹੀਆਂ ਗਤੀਵਿਧੀਆਂ ਕੁਦਰਤੀ ਸੋਮਿਆਂ ਦੀ ਸੰਭਾਲ, ਲੈਂਡਫਿਲ ਵੇਸਟ ਨੂੰ ਘੱਟ ਕਰਨ ਅਤੇ ਵਾਤਾਵਰਣ ਨੂੰ ਸੁਧਾਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ।
ਸਕੂਲ ਦੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਬੱਚਿਆਂ ਦੇ ਇਸ ਸ਼ਾਨਦਾਰ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਵਿਦਿਆਰਥੀਆਂ ਲਈ ਸਗੋਂ ਸਮੁੱਚੇ ਸਮਾਜ ਲਈ ਪ੍ਰੇਰਨਾ ਦਾ ਸਰੋਤ ਹੈ ਕਿ ਕਿਵੇਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਛੋਟੇ-ਛੋਟੇ ਉਪਰਾਲੇ ਕਰਕੇ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰ ਸਕਦੇ ਹਾਂ । ਉਹਨਾਂ ਦੁਆਰਾ ਬੱਚਿਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।