ਮਾਨਸਾ, 20 ਜਨਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ-ਕਮ—ਪ੍ਰੋਜੈਕਟ ਡਾਇਰੈਕਟਰ (ਆਤਮਾ), ਡਾ: ਹਰਪ੍ਰੀਤ ਪਾਲ ਕੌਰ ਦੀ ਪ੍ਰਧਾਨਗੀ ਵਿੱਚ ਸਬੰਧਤ ਵਿਭਾਗਾਂ ਨਾਲ ਜ਼ਿਲ੍ਹਾ ਐਕਸ਼ਨ ਪਲਾਨ ਤਿਆਰ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਦੌਰਾਨ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਆਤਮਾ ਸਕੀਮ ਅਧੀਨ ਖੇਤੀਬਾੜੀ ਵਿਭਾਗ ਦੁਆਰਾ ਵੱਖ—ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਕਿਸਾਨ ਹਿੱਤ ਵਿੱਚ ਗਤੀਵਿਧੀਆਂ ਜਿਵੇਂ ਕਿ ਐਕਪੋਜਰ ਵਿਜ਼ਿਟ, ਟਰੇਨਿੰਗਾਂ, ਖੇਤੀ ਪ੍ਰਦਰਸ਼ਨੀਆਂ, ਫੀਲਡ ਡੇਅ, ਕਿਸਾਨ ਮੇਲੇ, ਕਿਸਾਨ ਗੋਸ਼ਟੀਆਂ ਅਤੇ ਲਿਟਰੇਚਰ ਦੀ ਵੰਡ ਆਦਿ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਲ 2025—26 ਦੌਰਾਨ ਕੀਤੀਆਂ ਜਾਣ ਵਾਲੀਆਂ ਇੰਨ੍ਹਾਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਡਾ. ਚਮਨਦੀਪ ਸਿੰਘ ਨੇ ਦੱਸਿਆ ਕਿ ਇਹ ਸਕੀਮ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੀ 60:40 ਦੇ ਅਨੁਪਾਤ ਵਿੱਚ ਚਲਾਈ ਜਾ ਰਹੀ ਹੈ।ਇਸ ਸਕੀਮ ਅਧੀਨ ਕਿਸਾਨਾਂ ਤੋਂ ਸੁਝਾਅ ਲੈ ਕੇ ਬਲਾਕ ਪੱਧਰ ਦਾ ਐਕਸ਼ਨ ਪਲਾਨ ਤਿਆਰ ਕੀਤਾ ਜਾਂਦਾ ਹੈ ਅਤੇ ਬਲਾਕਾਂ ਦੁਆਰਾ ਤਿਆਰ ਕੀਤਾ ਜਾਂਦਾ ਪਲਾਨ ਜ਼ਿਲ੍ਹੇ ਵਿੱਚ ਕੰਪਾਇਲ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਜਾਂਦਾ ਹੈ।
ਇਸ ਮੌਕੇ ਡਾ: ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ, ਡਾ. ਤਜਿੰਦਰ ਸਿੰਘ, ਐਡੀਸਨਲ ਡਾਇਰੈਕਟਰ (ਮੱਛੀ ਪਾਲਣ), ਹਰਪਿੰਦਰ ਸਿੰਘ, ਭੂਮੀ ਰੱਖਿਆ ਅਫਸਰ, ਡਾ. ਦੁਸ਼ਯੰਤ, ਸੀਨੀਅਰ ਵੈਟਨਰੀ ਅਫਸਰ, ਡਾ. ਬਲਵੀਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ, ਕ੍ਰਿਸ਼ਨ ਸਿੰਘ, ਵਣ ਵਿਭਾਗ ਹਾਜ਼ਰ ਸਨ।