*ਬਾਪੂ, ਅੰਬੇਡਕਰ ‘ਤੇ ਸੰਵਿਧਾਨ ਦਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ – ਧਾਲੀਵਾਲ*

0
3

ਫਗਵਾੜਾ 20 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਕਾਂਗਰਸ ਪਾਰਟੀ ਵਲੋਂ ਅੱਜ ਕੇਂਦਰੀ ਦੀ ਨਰਿੰਦਰ ਮੋਦੀ ਸਰਕਾਰ ਅਤੇ ਭਾਜਪਾ ਦੇ ਖਿਲਾਫ ਫਗਵਾੜਾ ਦੀਆਂ ਸੜਕਾਂ ‘ਤੇ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮੁਜਾਹਰਾ ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ ਦੀ ਅਗਵਾਈ ਹੇਠ ਰੈਸਟ ਹਾਉਸ ਸਥਿਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਤੋਂ ਸ਼ੁਰੂ ਹੋਇਆ ਅਤੇ ਸਥਾਨਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਸਥਿਤ ਅੰਬੇਡਕਰ ਪਾਰਰ ਵਿਖੇ ਸਥਾਪਤ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ‘ਤੇ ਫੁੱਲਮਾਲਾਵਾਂ ਭੇਂਟ ਕਰਦਿਆਂ ਸਮਾਪਤ ਕੀਤਾ ਗਿਆ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸੰਸਦ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਖਿਲਾਫ ਕੀਤੀ ਗਈ ਇਤਰਾਜਯੋਗ ਟਿੱਪਣੀ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਰਾਸ਼ਟਰ ਪੱਧਰੀ ਵਿਰੋਧ ਲਗਾਤਾਰ ਜਾਰੀ ਹੈ। ਇਹ ਵਿਰੋਧ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਕਰਕੇ ਕੁੱਝ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ ਅਤੇ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਾਫੀ ਤੇ ਅਸਤੀਫੇ ਤੱਕ ਜਾਰੀ ਰਹੇਗਾ। ਉਹਨਾਂ ਕਿਹਾ ਕਿ ਭਾਜਪਾ ਦੇ ਮੰਤਰੀ ਅਤੇ ਆਗੂ ਲਗਾਤਾਰ ਬਾਪੂ ਗਾਂਧੀ ਅਤੇ ਡਾ. ਅੰਬੇਡਕਰ ਦਾ ਅਪਮਾਨ ਕਰ ਰਹੇ ਹਨ। ਭਾਜਪਾ ਦੀ ਨੀਯਤ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀ ਹੈ ਪਰ ਕਾਂਗਰਸ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗੀ। ਇਸ ਸਮੇਂ ਦੇਸ਼ ਵਿਚ ਸੰਵਿਧਾਨ ਨੂੰ ਬਚਾਉਣ ਦੀ ਬਹੁਤ ਜਿਆਦਾ ਲੋੜ ਹੈ। ਜਿਸ ਦੇ ਲਈ ਕਾਂਗਰਸ ਪਾਰਟੀ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਮੋਜੂਦਾ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਸਮੂਹ ਚੇਅਰਮੈਨ, ਸਾਬਕਾ ਚੇਅਰਮੈਨ, ਨਗਰ ਕੌਂਸਲਰ, ਸਾਬਕਾ ਕੌਂਸਲਰ, ਪਿੰਡਾਂ ਦੇ ਸਰਪੰਚ, ਪੰਚ, ਵੱਖ-ਵੱਖ ਸੈੱਲਾਂ ਦੇ ਪ੍ਰਧਾਨ ਅਤੇ ਮਹਿਲਾ ਕਾਂਗਰਸ ਆਗੂ, ਹੋਰ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

LEAVE A REPLY

Please enter your comment!
Please enter your name here