*ਸੀਵਰੇਜ਼ ਸਮੱਸਿਆ ਦੇ ਹੱਲ ਲਈ ਪੱਕਾ ਧਰਨਾ 93 ਵੇਂ ਦਿਨ ਵੀ ਜਾਰੀ*

0
30

ਮਾਨਸਾ 28 ਜਨਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਸੀਵਰੇਜ਼ ਸਮੱਸਿਆ ਦੇ ਹੱਲ ਲਈ ਸੇਵਾ ਸਿੰਘ ਠੀਕਰੀਵਾਲਾ ਚੌਂਕ 93ਵੇਂ ਦਿਨ ਤੋਂ ਸਾਂਝੇ ਤੌਰ ਤੇ ਚੱਲ ਰਹੇ ਧਰਨੇ ਦੀ ਅਗਵਾਈ ਰਾਮਪਾਲ ਵਾਇਸ ਪ੍ਰਧਾਨ, ਅੰਮ੍ਰਿਤ ਪਾਲ ਗੋਗਾ, ਹੰਸਾ ਸਿੰਘ, ਅਜੀਤ ਸਿੰਘ ਕਰ ਰਹੇ ਹਨ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ । ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ ਅਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੀਵਰੇਜ਼ ਦੀ ਸਮੱਸਿਆ ਲਈ ਮੌਜੂਦਾ ਹਾਕਮ ਧਿਰ ਜ਼ਿੰਮੇਵਾਰ ਹੈ ਜਿਸ ਨੇ ਆਮ ਸ਼ਹਿਰੀਆਂ ਦਾ ਜੀਣਾ ਦੁੱਭਰ ਕੀਤਾ ਹੋਇਆ ਹੈ। 26 ਜਨਵਰੀ ਗਣਤੰਤਰ ਦਿਵਸ ਮੌਕੇ ਸਮੁੱਚੇ ਸ਼ਹਿਰੀਆਂ ਵੱਲੋਂ ਬੜੀ ਤਨਦੇਹੀ ਨਾਲ ਕੀਤੇ ਵਿਸ਼ਾਲ ਮਾਰਚ ਨੇ ਸਰਕਾਰ ਦੀ ਅਸਲੀਅਤ ਅਤੇ ਝੂਠ ਦਾ ਪਰਦਾ ਲੋਕ ਕਚਹਿਰੀ ਵਿੱਚ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ ਹੈ।ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਜਦੋਂ ਤੱਕ ਕੋਈ ਸਾਰਥਕ ਹੱਲ ਸਰਕਾਰ ਵੱਲੋਂ ਨਹੀਂ ਨਹੀਂ ਕੱਢਿਆ ਜਾਂਦਾ ਧਰਨਾ ਲਗਾਤਾਰ ਜਾਰੀ ਰਹੇਗਾ।ਇਸ ਸਮੇਂ ਧਰਨੇ ਨੂੰ ਕਿ੍ਸਨ ਚੌਹਾਨ, ਡਾ. ਧੰਨਾ ਮੱਲ ਗੋਇਲ, ਨਿਰਮਲ ਸਿੰਘ ਝੰਡੂਕੇ , ਬੂਟਾ ਸਿੰਘ, ਹਰਬੰਸ ਸਿੰਘ ਮਾਨਸਾ,ਅਭੀ ਮੌੜ , ਸੁਖਦੇਵ ਸਿੰਘ, ਮੇਜ਼ਰ ਸਿੰਘ ਦੂਲੋਵਾਲ, ਜਸਵੰਤ ਸਿੰਘ ਮਾਨਸਾ, ਡਾ. ਸੁਰਿੰਦਰ ਸਿੰਘ, ਹਰਮੀਤ ਸਿੰਘ, ਕਾਮਰੇਡ ਕਿ੍ਸਨਾ ਕੌਰ , ਰਕਸ਼ਾ ਦੇਵੀ , ਭੂਸ਼ਨ ਸ਼ਰਮਾ, ਕਾਮਰੇਡ ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਬਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਜਗਦੇਵ ਸਿੰਘ, ਬਲਜਿੰਦਰ ਸਿੰਘ, ਸ਼ਾਮ ਸਿੰਘ ਆਦਿ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here