ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਬਾ ਸਾਹਿਬ ਅੰਬੇਡਕਰ ਤੇ ਟਿੱਪਣੀ ਨੇ ਆਰ ਐਸ ਐਸ ਤੇ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਕੀਤਾ।-ਚੋਹਾਨ

0
9

ਭੀਖੀ 31 ਜਨਵਰੀ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਬੇਸ਼ੱਕ ਹਰ ਦਿਨ ਧਾਰਮਿਕ ਤੇ ਸਮਾਜਿਕ ਭਾਈਚਾਰਕ ਸਾਂਝ ਨੂੰ ਕਮਜ਼ੋਰ ਕਰਨ ਲਈ ਸਮਾਜ ਵਿਰੋਧੀ ਅਨਸਰਾਂ ਤੇ ਸੰਵਿਧਾਨ ਵਿਰੋਧੀ ਤਾਕਤਾਂ ਜ਼ਹਿਰ ਉਗਲ ਰਹੀਆਂ ਹਨ। ਘੱਟ ਗਿਣਤੀਆਂ ਦਲਿਤਾਂ ਅਤੇ ਔਰਤਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਸੰਵਿਧਾਨ ਤੇ ਟਿੱਪਣੀ ਕਰਨਾ ਇੱਕ ਆਮ ਗੱਲ ਬਣ ਚੁੱਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਬਾਬਾ ਸਾਹਿਬ ਅੰਬੇਡਕਰ ਤੇ ਟਿੱਪਣੀ ਨੇ ਭਾਜਪਾ ਦਾ ਸੰਵਿਧਾਨ ਵਿਰੋਧੀ ਚਿਹਰਾ ਨੰਗਾ ਕੀਤਾ ਹੈ। ਜਿਸ ਤੋਂ ਸੰਵਿਧਾਨ ਵਿਰੋਧੀ ਤਾਕਤਾਂ ਹੋਰ ਉਤਸ਼ਾਹਿਤ ਹੋਈਆਂ ਹਨ।
26 ਜਨਵਰੀ ਦੀ ਅਮ੍ਰਿਤਸਰ ਘਟਨਾ ਸੋਚੀ ਸਮਝੀ ਸਾਜ਼ਿਸ਼ ਹੈ ਅਤੇ ਸਵਿੰਧਾਨ ਤੇ ਹਮਲਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਗੁਰਦੁਆਰਾ ਚੌਕ ਭੀਖੀ ਵਿਖੇ ਅਮ੍ਰਿਤਸਰ ਵਿੱਚ ਵਾਪਰੀ ਘਟਨਾ ਦੇ ਦੋਸ਼ੀ ਤੇ ਸਾਜ਼ਿਸ਼ ਕਾਰਾ ਦੀ ਅਰਥੀ ਫੂਕ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਉਹਨਾਂ ਦੇਸ਼ ਦੀਆਂ ਧਰਮਨਿਰਪੱਖ ਤਾਕਤਾਂ ਤੇ ਜਮਹੂਰੀ ਜਥੇਬੰਦੀਆਂ ਸਮੇਂਤ ਸੰਘਰਸ਼ ਸ਼ੀਲ ਲੋਕਾਂ ਨੂੰ ਸੰਵਿਧਾਨ ਬਚਾਓ ਦੇਸ਼ ਬਚਾਓ ਦੇ ਨਾਹਰੇ ਤਹਿਤ ਲੋਕ ਲਾਮਬੰਦੀ ਕਰਕੇ ਸੰਘਰਸ਼ ਲਈ ਦੀ ਅਪੀਲ ਕੀਤੀ।
ਸੀ ਪੀ ਆਈ ਦੇ ਸਬ ਡਵੀਜ਼ਨ ਸਕੱਤਰ ਕਾਮਰੇਡ ਰੂਪ ਸਿੰਘ ਢਿੱਲੋਂ, ਏਟਕ ਦੇ ਕਰਨੈਲ ਸਿੰਘ ਭੀਖੀ ਤੇ ਸੀ ਪੀ ਆਈ ਦੇ ਸ਼ਹਿਰੀ ਸਕੱਤਰ ਰਤਨ ਭੋਲਾ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀ ਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਤਾਕਤਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਕੇਂਦਰ ਤੇ ਸੂਬਾ ਸਰਕਾਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰੋਗਰਾਮ ਮੌਕੇ ਹੋਰਨਾਂ ਤੋਂ ਇਲਾਵਾ ਮੰਗਤ ਰਾਏ ਭੀਖੀ, ਪਿਆਰਾ ਸਿੰਘ ਫੋਜੀ,ਰਾਮ ਸਿੰਘ, ਗੁਰਚਰਨ ਸਿੰਘ, ਜੋਗਿੰਦਰ ਢਪਾਲੀ,ਰਣਜੀਵ ਸਿੰਘ, ਗੁਰਨਾਮ ਸਿੰਘ ਅਤੇ ਕਰਮ ਚੰਦ ਆਦਿ ਆਗੂਆਂ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here