*ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ: ਪਰਮਜੀਤ ਸਿੰਘ*

0
21

ਮਾਨਸਾ 3 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ)
ਸਕੂਲ ਸਿੱਖਿਆ ਵਿਭਾਗ ਪੰਜਾਬ,
ਰਾਜ ਵਿੱਦਿਅਕ ਅਤੇ ਖੋਜ ਸਿਖਲਾਈ ਪ੍ਰੀਸ਼ਦ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।
       ਇਸ ਕੈਂਪ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਖੂਨਦਾਨ ਕਰਨ ਵਾਲੇ ਵਿਅਕਤੀਆ ਦਾ ਹੋਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਕਰਨ ਤੋਂ ਵੱਡਾ ਕੋਈ ਪੁੰਨ ਨਹੀ‌
     ਕਿਸ਼ੋਰ ਸਿੱਖਿਆ ਪ੍ਰੋਗਰਾਮ ਦੇ ਜ਼ਿਲ੍ਹਾ ਇੰਚਾਰਜ  ਨਿਰਮਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਕੈਂਪ ਵਿੱਚ 20 ਖੂਨਦਾਨੀਆਂ ਵਲੋਂ ਖੂਨਦਾਨ ਕੀਤਾ ਗਿਆ।
   
      ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ ਡੀ ਐਮ ਕੰਪਿਊਟਰ,ਗੁਰਦੀਪ ਸਿੰਘ ਡੀ ਪੀ ਈ, ਗੁਰਪ੍ਰੀਤ ਸਿੰਘ ਭੰਮਾ, ਭੁਪਿੰਦਰ ਸਿੰਘ ਤੱਗੜ, ਬਲਵਿੰਦਰ ਸਿੰਘ, ਸੱਤ ਨਰਾਇਣ, ਮਾਨਤ ਸਿੰਘ, ਅਜੇ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here