*ਜ਼ਿਲ੍ਹੇ ਦੀਆਂ ਔਰਤਾਂ ਸੂਬਾ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਤੇ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ : ਕੁਲਵੰਤ ਸਿੰਘ ਡਿਪਟੀ ਕਮਿਸ਼ਨਰ*

0
10

ਮਾਨਸਾ, 11 ਫਰਵਰੀ: (ਸਾਰਾ ਯਹਾਂ/ਮੁੱਖ ਸੰਪਾਦਕ)

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਔਰਤਾਂ ਨੂੰ ਸਿਹਤ ਪੱਖੋ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬਾਲ ਭਵਨ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਅਤੇ ਸਿਹਤ ਦੀ ਤੰਦਰੁਸਤੀ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਜ਼ਿਲ੍ਹੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚੇ ਮੁਤਾਬਿਕ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਜ਼ਿਲ੍ਹਾ ਪੱਧਰ ’ਤੇ ਕੈਂਪ ਲਗਾ ਕੇ ਮੈਡੀਕਲ ਚੈਕਅੱਪ ਦੀਆਂ ਮੁਫ਼ਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
  ਕੈਂਪ ਦੌਰਾਨ ਸਿਹਤ ਵਿਭਾਗ ਵੱਲੋ ਲਗਭਗ 200 ਔਰਤਾਂ ਦੀ ਮੌਕੇ ’ਤੇ ਸਿਹਤ ਜਾਂਚ ਕਰਨ ਉਪਰੰਤ ਮੁਫ਼ਤ ਟੈਸਟ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਅਤੇ ਪਰਸਨਲ ਹਾਈਜਿਨ ਪ੍ਰਤੀ ਪੈਂਫਲੇਟ ਅਤੇ ਸੈਨੀਟਰੀ ਪੈਡ ਵੀ ਮੁਫ਼ਤ ਵੰਡੇ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ 35 ਲੜਕੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ।
ਇਸ ਮੌਕੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਵਿਭਾਗ ਵੱਲੋਂ ਹੱਥੀ ਤਿਆਰ ਅਚਾਰ, ਮਸਾਲੇ, ਤੇਲ, ਬੇਸਣ, ਹੱਥੀ ਤਿਆਰ ਕੀਤੇ ਬਿਸਕੁਟਾਂ ਤੋਂ ਇਲਾਵਾ ਵਰਮੀਕੰਪੋਸਟ (ਕੇਂਚੂਆ ਖਾਦ) ਦੀ ਸਟਾਲ ਲਗਾਈ ਗਈ। ਸੀ.ਐਮ. ਯੋਗਸ਼ਾਲਾ ਦੀ ਟੀਮ ਵੱਲੋਂ ਔਰਤਾਂ ਅਤੇ ਲੜਕੀਆਂ ਨੂੰ ਯੋਗ ਰਾਹੀਂ ਸਿਹਤ ਸੰਭਾਲ ਅਤੇ ਤੰਦਰੁਸਤੀ ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਨ ਸਟਾਪ ਸੈਂਟਰ ਮਾਨਸਾ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਕੈਂਪ ਦੌਰਾਨ 07 ਬੱਚਿਆਂ ਦੇ ਸਪੌਸ਼ਰਸ਼ਿਪ ਦੇ ਫਾਰਮ ਭਰੇ ਗਏ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਹਰਪ੍ਰੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਸ੍ਰੀਮਤੀ ਰਤਿੰਦਰਪਾਲ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਹਰਜਿੰਦਰ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਤੀਸ਼ਾ ਅੱਤਰੀ, ਜ਼ਿਲ੍ਹਾ ਪ੍ਰੋਜੈਕਟ ਮੈਨੇਜ਼ਰ ਜਸਵਿੰਦਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਬੁਢਲਾਡਾ ਸ੍ਰੀਮਤੀ ਨਿਰਮਲਾ ਦੇਵੀ ਦੇ ਨਾਲ ਸੁਪਰਵਾਈਜਰ ਅਤੇ ਸਮੂਹ ਸਟਾਫ ਤੋਂ ਇਲਾਵਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀ ਵਿਜੈ ਕੁਮਾਰ, ਸਟੇਟ ਅਵਾਰਡੀ ਸ੍ਰੀ ਰਾਜਿੰਦਰ ਕੁਮਾਰ, ਸ੍ਰੀ ਰਾਜਵੀਰ ਸਿੰਘ, ਰਮਨਦੀਪ ਕੌਰ ਮੌਜੂਦ ਸਨ।

LEAVE A REPLY

Please enter your comment!
Please enter your name here