
ਮਾਨਸਾ 16 (ਸਾਰਾ ਯਹਾਂ/ਮੁੱਖ ਸੰਪਾਦਕ) ਪਿਛਲੇ ਲੰਬੇ ਸਮੇਂ ਤੋਂ ਰੁੱਖ ਲਗਾਓ ਵਾਤਾਵਰਣ ਬਚਾਓ ਮੁਹਿੰਮ ਤਹਿਤ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਣ ਵਾਲੀ ਸੰਸਥਾ ਸ਼੍ਰੀ ਕ੍ਰਿਸ਼ਨਾ ਗਰੁੱਪ ਮਾਨਸਾ ਵਲੋਂ ਅੱਜ ਸਾਲ 2025 ਚ ਰੁੱਖ ਲਗਾਉਣ ਦੀ ਮੁਹਿੰਮ ਨੂੰ ਸ਼ੁਰੂ ਕਰਦਿਆਂ ਸਥਾਨਕ ਬਾਬਾ ਨਾਨਕ ਗਊਸ਼ਾਲਾ ਵਿਖੇ ਪੌਦੇ ਲਗਾਏ ਗਏ।ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਦਿਆਂ ਅਪੈਕਸ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਅਤੇ ਸਤਿਗੁਰੂ ਸੇਵਾ ਟਰੱਸਟ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾਂ ਨੇ ਦੱਸਿਆ ਕਿ ਵਾਤਾਵਰਣ ਪ੍ਰੇਮੀ ਮਨੀਸ਼ ਚੌਧਰੀ ਦੀ ਅਗਵਾਈ ਵਾਲੀ ਇਹ ਸੰਸਥਾ ਹਰ ਸਾਲ ਫਰਵਰੀ ਮਹੀਨੇ ਤੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਦੀ ਹੈ ਅਤੇ ਇਹਨਾਂ ਵਲੋਂ ਲਗਾਏ ਗਏ ਰੁੱਖਾਂ ਦੀ ਲਗਾਤਾਰ ਸਾਂਭ ਸੰਭਾਲ ਵੀ ਇਹਨਾਂ ਵਲੋਂ ਕੀਤੀ ਜਾਂਦੀ ਹੈ ਹਰ ਸਾਲ ਰੁੱਖ ਲਗਾਉਣ ਲਈ ਚਲਾਈ ਜਾਂਦੀ ਇਹ ਮੁਹਿੰਮ ਫਰਵਰੀ ਮਹੀਨੇ ਤੋਂ ਬਰਸਾਤਾਂ ਦੇ ਮੌਸਮ ਤੱਕ ਲਗਾਤਾਰ ਚਲਦੀ ਹੈ ਅਤੇ ਸਾਰਾ ਸਾਲ ਇਹਨਾਂ ਵਲੋਂ ਲਗਾਏ ਜਾਂਦੇ ਰੁੱਖਾਂ ਦੀ ਸੰਭਾਲ ਕੀਤੀ ਜਾਂਦੀ ਹੈ ਹਰੇਕ ਮੈਂਬਰ ਅਤੇ ਮੈਂਬਰ ਦੇ ਪਰਿਵਾਰਕ ਮੈਂਬਰਾਂ ਦੇ ਜਨਮਦਿਨ ਵਿਆਹ ਦੀਆਂ ਵਰ੍ਹੇਗੰਢਾਂ ਦੀ ਖੁਸ਼ੀ ਰੁੱਖ ਲਗਾਕੇ ਸਾਂਝੀ ਕੀਤੀ ਜਾਂਦੀ ਹੈ ਜੋ ਕਿ ਇੱਕ ਵਧੀਆ ਉਪਰਾਲਾ ਹੈ ਪੂਰੀਆਂ ਧਾਰਮਿਕ ਰਸਮਾਂ ਨਾਲ ਪ੍ਰਮਾਤਮਾਂ ਦੀ ਅਰਦਾਸ ਕਰਨ ਉਪਰੰਤ ਹੀ ਪੌਦੇ ਲਗਾਏ ਜਾਂਦੇ ਹਨ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਾਤਾਵਰਣ ਨੂੰ ਬਚਾਉਣ ਲਈ ਇਹ ਸੰਸਥਾ ਸ਼ਲਾਘਾਯੋਗ ਕੰਮ ਕਰ ਰਹੀ ਹੈ।
ਸ਼੍ਰੀ ਕ੍ਰਿਸ਼ਨਾ ਗਰੁੱਪ ਦੇ ਪ੍ਰਧਾਨ ਮਨੀਸ਼ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹੁਣ ਤੱਕ ਸ਼ਹਿਰ ਦੀਆਂ ਲਗਭਗ ਸਾਰੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਏ ਜਾ ਚੁੱਕੇ ਹਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸ਼ਹਿਰ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਸਮੇਂ ਤੁਲਸੀ ਦੇ ਪੌਦੇ ਵੀ ਵੰਡੇ ਜਾਂਦੇ ਹਨ।
ਇਸ ਮੌਕੇ ਵਿਵੇਕ ਗਰਗ, ਜੀਵਨ ਸਿੰਗਲਾ,ਹਰੀ ਓਮ, ਨੀਰਜ ਕੁਮਾਰ,ਰਵੀ ਕੁਮਾਰ, ਓਮ ਪ੍ਰਕਾਸ਼, ਨੀਟਾ ਕੁਮਾਰ, ਦੀਪਕ ਕੁਮਾਰ, ਮੱਖਣ ਲਾਲ ਸਮੇਤ ਮੈਂਬਰ ਹਾਜ਼ਰ ਸਨ
