*ਲਿਪਸੀ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੁਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ:ਅਗਰਵਾਲ ਸਭਾ*

0
269

ਮਾਨਸਾ 20 ਫਰਵਰੀ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅਗਰਵਾਲ ਸਭਾ ਮਾਨਸਾ ਵਲੋਂ ਪ੍ਰਧਾਨ ਪ੍ਰਸ਼ੋਤਮ ਬਾਂਸਲ ਦੀ ਅਗਵਾਈ ਹੇਠ ਇੱਕ ਸ਼ੋਕ ਸਭਾ ਸ਼੍ਰੀ ਸ਼ਿਵ ਤਿਵੈਣੀ ਮੰਦਰ ਵਿਖੇ ਕਰਕੇ ਮਾਨਸਾ ਸ਼ਹਿਰ ਦੇ ਕਾਰੋਬਾਰੀ ਅਤੇ ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਮੈਂਬਰ ਅਰੁਣ ਬਿੱਟੂ ਦੀ ਭਤੀਜੀ ਅਤੇ ਰਮੇਸ਼ ਟੈਨੀ ਭੰਮਾਂ ਦੀ ਬੇਟੀ ਲਿਪਸੀ ਦੀ ਦਰਦਨਾਕ ਮੌਤ ਤੇ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਪਿਛਲੇ ਦਿਨੀਂ ਮਾਨਸਾ ਦੀ ਬੇਟੀ ਲਿਪਸੀ ਜੋ ਕਿ ਲੁਧਿਆਣਾ ਵਿਖੇ ਬੈਟਰੀਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀ ਨਾਲ ਲਗਭਗ ਤੇਰਾਂ ਸਾਲ ਪਹਿਲਾਂ ਵਿਆਹੀ ਸੀ ਦਾ ਉਸਦੇ ਹੀ ਪਤੀ ਵਲੋਂ ਆਪਣੀ ਮਹਿਲਾ ਦੋਸਤ ਨਾਲ ਮਿਲਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਜਿਸਦਾ ਪੰਜਾਬ ਦੇ ਹਰੇਕ ਸ਼ਹਿਰ ਵਿੱਚ ਵੱਖ ਵੱਖ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਕਰਕੇ ਕਾਤਲ ਨੂੰ ਸਖ਼ਤ ਸਜ਼ਾ ਦੀ ਮੰਗ ਕੀਤੀ ਜਾ ਰਹੀ ਹੈ ਅਗਰਵਾਲ ਸਭਾ ਮਾਨਸਾ ਦੇ ਪ੍ਰਧਾਨ ਪ੍ਰਸ਼ੋਤਮ ਬਾਂਸਲ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਲਿਪਸੀ ਦਾ ਇਸ ਤਰ੍ਹਾਂ ਕਤਲ ਹੋ ਜਾਣਾ ਬਹੁਤ ਮੰਦਭਾਗੀ ਘਟਨਾ ਹੈ ਇਹ ਅਗਰਵਾਲ ਸਮਾਜ ਲਈ ਬਹੁਤ ਹੀ ਦੁੱਖ ਦੀ ਘੜੀ ਹੈ ਅਗਰਵਾਲ ਸਭਾ ਮਾਨਸਾ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਦੋਸ਼ੀਆ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਉਣ ਲਈ ਕੀਤੇ ਜਾਣ ਵਾਲੇ ਹਰੇਕ ਸੰਘਰਸ਼ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੇਗੀ। ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਇਸ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਉਹ ਲਿਪਸੀ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਹਰ ਸਮੇਂ ਨਿਜੀ ਤੌਰ ਤੇ ਅਤੇ ਮਾਨਸਾ ਤੋਂ ਪੰਜਾਬ ਸਰਕਾਰ ਦਾ ਨੁਮਾਇੰਦਾ ਹੋਣ ਦੇ ਨਾਤੇ ਪਰਿਵਾਰ ਦੇ ਨਾਲ ਖੜੇ ਹਨ ਇਹ ਮਾਨਸਾ ਸ਼ਹਿਰ ਲਈ ਕਦੇ ਵੀ ਨਾ ਭੁੱਲਣ ਯੋਗ ਦਰਦ ਹੈ ।


ਅਗਰਵਾਲ ਸਭਾ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਗਰਗ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਅਗਰਵਾਲ ਸਮਾਜ ਦੀਆਂ ਬੇਟੀਆਂ ਨਾਲ ਹੋ ਰਹੀ ਦਰਿੰਦਗੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਇਸ ਬੇਟੀ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਪੱਧਰ ਤੇ ਸੰਘਰਸ਼ ਕੀਤੇ ਜਾ ਰਹੇ ਹਨ ਅਤੇ ਇਹਨਾਂ ਸੰਘਰਸ਼ਾਂ ਨੂੰ ਕਰਨ ਦਾ ਕਾਰਨ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣਾ ਹੈ ਤਾਂ ਕਿ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੀ ਹਰਕਤ ਕਰਨ ਬਾਰੇ ਸੋਚ ਵੀ ਨਾ ਸਕੇ। ਡਾਕਟਰ ਜਨਕ ਰਾਜ ਸਿੰਗਲਾ ਅਤੇ ਮਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਇਸ ਸੰਘਰਸ਼ ਨੂੰ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਲੋਕਾਂ ਵਿੱਚ ਲਿਜਾਇਆ ਜਾਵੇ ਤਾਂ ਕਿ ਇਨਸਾਫ਼ ਜਲਦੀ ਮਿਲ ਸਕੇ।ਇਸ ਮੌਕੇ ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਭੰਮਾਂ, ਡਾਕਟਰ ਜਨਕ ਰਾਜ ਸਿੰਗਲਾ, ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਸੁਨੀਲ ਨੀਨੂੰ,ਰੂਲਦੂ ਰਾਮ ਬਾਂਸਲ, ਮਾਸਟਰ ਤੀਰਥ ਸਿੰਘ ਮਿੱਤਲ, ਮਨੀਸ਼ ਬੱਬੀ ਦਾਨੇਵਾਲੀਆ,ਰਜੇਸ਼ ਪੰਧੇਰ,ਦਰਸ਼ਨ ਪਾਲ ਗਰਗ, ਓਮ ਪ੍ਰਕਾਸ਼ ਜਿੰਦਲ,ਕਿ੍ਸ਼ਨ ਬਾਂਸਲ,ਅਮਨ ਮਿੱਤਲ,ਸੁਰਿੰਦਰ ਲਾਲੀ, ਬਿੰਦਰਪਾਲ ਗਰਗ, ਰਮੇਸ਼ ਟੋਨੀ,ਵਿਸ਼ਾਲ ਜੈਨ ਗੋਲਡੀ,ਰਮੇਸ਼ ਜਿੰਦਲ, ਅਮਰਨਾਥ ਗਰਗ,ਆਰ.ਸੀ.ਗੋਇਲ, ਸ਼ਾਮ ਲਾਲ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਅਗਰਵਾਲ ਸਭਾ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here