*ਸਿਵਲ ਸਰਜਨ ਵੱਲੋਂ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ*

0
66

ਮਾਨਸਾ, 21 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ.ਅਰਵਿੰਦ ਪਾਲ ਸਿੰਘ ਵੱਲੋਂ ਸਮੁੱਚੇ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ  ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨਾਲ ਇਕ ਜ਼ਰੂਰੀ ਮੀਟਿੰਗ ਕੀਤੀ ਗਈ।
           ਮੀਟਿੰਗ ਦੌਰਾਨ ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਆਪਣੀ ਅਤੇ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ’ਚ ਕਿਸੇ ਕੰਮ ਦੀ ਕੋਈ ਪੈਡੈਂਸੀ ਬਾਕੀ ਨਾ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਵਿਭਾਗ ਵੱਲੋਂ ਚਲਾਏ ਜਾ  ਰਹੇ ਸਿਹਤ ਪ੍ਰੋਗਰਾਮ ਤਪਦਿਕ ਰੋਗ, ਐਨ.ਸੀ.ਡੀ., ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਚਾਰੂ ਢੰਗ ਨਾਲ ਲਾਗੂ ਕਰਨ ਲਈ ਕਿਹਾ।
ਸਿਵਲ ਸਰਜਨ ਨੇ ਕਿਹਾ ਕਿ ਕੋਈ ਵੀ ਗਰਭਵਤੀ ਮਾਂ ਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਿਹਤ ਪ੍ਰੋਗਰਾਮਾਂ ਲੋਕਾਂ ਤੱਕ ਪਹੁੰਚਾਏ ਜਾਣ ਅਤੇ ਆਪੋ ਆਪਣੀ ਸਿਹਤ ਸੰਸਥਾ ਦੀ ਸਾਫ ਸਫਾਈ ਅਤੇ ਮੇਨਟੇਨੈਂਸ ਵੱਲੋ ਖ਼ਾਸ ਧਿਆਨ ਦਿੱਤਾ ਜਾਵੇ। ਜੱਚਾ ਬੱਚਾ ਦੀ ਸਿਹਤ ਸੰਭਾਲ ਲਈ ਸੰਸਥਾਗਤ ਜਣੇਪਿਆਂ ਵਿਚ ਵਾਧਾ ਕਰਨ, ਹਾਈ ਰਿਸਕ ਗਰਭਵਤੀ ਔਰਤਾਂ ਦਾ ਫੋਲੋਅੱਪ, ਐਮ.ਡੀ. ਮੈਡੀਸਨ ਅਤੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਸਮੇਂ ਸਿਰ ਜਾਂਚ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਕਰਨਾ, ਬਾਇਓ ਮੈਡੀਕਲ ਵੇਸਟੇਜ ਦਾ ਸਹੀ ਪਰਬੰਧ ਕਰਨਾ, ਯੂ ਡੀ ਆਈ ਕਾਰਡ ਬਣਾਏ ਜਾਣ ਅਤੇ ਕੋਟਪਾ ਐਕਟ 2003 ਦੀ ਉਲੰਘਨਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾਣ।
ਉਨ੍ਹਾਂ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸੀਨੀਅਰ ਮੈਡੀਕਲ ਅਫ਼ਸਰ ਸਿਹਤ ਕੇਂਦਰਾਂ ਵਿੱਚ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਅਤੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸੰਸਥਾਵਾਂ ਦਾ ਸਮੇਂ ਸਮੇਂ ਨਿਰੀਖਣ ਕਰਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਰਵਿੰਦਰ ਕੁਮਾਰ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਡਾ. ਵਿਜੇ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਨਿਰਮਲ ਸਿੰਘ ਭੀਖੀ, ਡਾ. ਅੰਜੂ ਕਾਸਲ ,ਡਾ. ਵਰੁਣ ਮਿੱਤਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਉਪ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ  ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here