
24 ਫਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) ਦੋਵਾਂ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਨ੍ਹਾਂ ਨੂੰ ਇੱਕ ਨੌਜਵਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਲੜਕੀ ਦੇ ਪਿਤਾ ਮਨੋਜ ਨੇ ਦੱਸਿਆ ਕਿ ਇੱਕ ਨੌਜਵਾਨ ਉਸਦੀ ਧੀ ਨੂੰ ਸਕੂਲ ਜਾਣ-ਜਾਣ ਵੇਲੇ ਤੰਗ ਕਰਦਾ ਸੀ। ਉਹ ਜ਼ਬਰਦਸਤੀ ਵਿਆਹ ਲਈ ਦਬਾਅ ਪਾ ਰਿਹਾ ਸੀ ਤੇ ਪਰਿਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ।
ਲੁਧਿਆਣਾ ਵਿੱਚ ਇੱਕ ਨੌਜਵਾਨ ਵੱਲੋਂ ਨਾਬਾਲਗ ਕੁੜੀ ਨਾਲ ਵਿਆਹ ਕਰਨ ਦੇ ਦਬਾਅ ਤੋਂ ਪਰੇਸ਼ਾਨ ਹੋ ਕੇ ਕੁੜੀ ਤੇ ਉਸਦੇ ਪਿਤਾ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਹ ਮਾਮਲਾ ਜਲੰਧਰ ਬਾਈਪਾਸ ਕਾਲੀ ਸੜਕ ਇਲਾਕੇ ਦਾ ਹੈ। ਦੋਵੇਂ ਪਿਓ-ਧੀ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 16 ਸਾਲਾ ਪੀੜਤਾ 10ਵੀਂ ਜਮਾਤ ਦੀ ਵਿਦਿਆਰਥਣ ਹੈ।
ਪਰਿਵਾਰ ਨੂੰ ਬਦਨਾਮ ਕਰਨ ਦੀਆਂ ਦੇ ਰਿਹਾ ਸੀ ਧਮਕੀਆਂ
ਜਾਣਕਾਰੀ ਅਨੁਸਾਰ ਦੋਵਾਂ ਨੇ ਇਹ ਕਦਮ ਇਸ ਲਈ ਚੁੱਕਿਆ ਕਿਉਂਕਿ ਉਨ੍ਹਾਂ ਨੂੰ ਇੱਕ ਨੌਜਵਾਨ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਲੜਕੀ ਦੇ ਪਿਤਾ ਮਨੋਜ ਨੇ ਦੱਸਿਆ ਕਿ ਇੱਕ ਨੌਜਵਾਨ ਉਸਦੀ ਧੀ ਨੂੰ ਸਕੂਲ ਜਾਣ-ਜਾਣ ਵੇਲੇ ਤੰਗ ਕਰਦਾ ਸੀ। ਉਹ ਜ਼ਬਰਦਸਤੀ ਵਿਆਹ ਲਈ ਦਬਾਅ ਪਾ ਰਿਹਾ ਸੀ ਤੇ ਪਰਿਵਾਰ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਪਰ ਨਹੀਂ ਹੋਇਆ ਕੋਈ ਅਸਰ
ਪੀੜਤਾ ਨੇ ਦੱਸਿਆ ਕਿ ਦੋਸ਼ੀ ਨੌਜਵਾਨ ਨੇ ਉਸਦੇ ਭਰਾ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪਰਿਵਾਰ ਨੇ ਸ਼ਨੀਵਾਰ ਨੂੰ ਬਸਤੀ ਜੋਧੇਵਾਲ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਦੇ ਬਾਵਜੂਦ ਨੌਜਵਾਨ ਅੱਜ ਵੀ ਉਨ੍ਹਾਂ ਨੂੰ ਤੰਗ ਕਰਦਾ ਰਿਹਾ, ਇਸ ਤੋਂ ਤੰਗ ਆ ਕੇ ਪਿਓ-ਧੀ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਜੋਧੇਵਾਲ ਬਸਤੀ ਥਾਣੇ ਦੀ ਪੁਲਿਸ ਨੇ ਹਸਪਤਾਲ ਵਿੱਚ ਪਿਤਾ ਅਤੇ ਧੀ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
