ਪੰਜਾਬ ਵਿੱਚ ਨਿਰਧਾਰਤ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਕੂਲ ਬੱਸਾਂ ‘ਤੇ ਸਖ਼ਤ ਕਾਰਵਾਈ ਜਾਰੀ..!! 374 ਵਾਹਨਾਂ ਦੇ ਕੀਤੇ ਚਲਾਨ..!

0
11

ਚੰਡੀਗੜ, (ਸਾਰਾ ਯਹਾ, ਬਲਜੀਤ ਸ਼ਰਮਾ) 5 ਮਾਰਚ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਟਰਾਂਸਪੋਰਟ ਵਿਭਾਗ ਨੇ ਮੋਟਰ ਵਹੀਕਲ ਐਕਟ ਦੀ ਘੋਰ ਉਲੰਘਣਾ ਕਰਕੇ ਗੈਰ-ਕਾਨੂੰਨੀ ਢੰਗ ਨਾਲ ਚੱਲਣ ਵਾਲੀਆਂ ਸਕੂਲੀ ਬੱਸਾਂ ਅਤੇ ਸਕੂਲ ਵਾਹਨ  ਸਕੀਮ ਦੀ ਪਾਲਣਾ ਨਾ ਕਰਨ ਵਾਲੀਆਂ ਬੱਸਾਂ ਵਿਰੁੱਧ 4 ਮਾਰਚ ਨੂੰ ਵੀ ਮੁਹਿੰਮ ਨੂੰ ਜਾਰੀ ਰੱਖਿਆ। ਵਿਭਾਗ ਨੇ ਰਾਜ ਭਰ ਵਿੱਚ 1015 ਵਾਹਨਾਂ ਦੀ ਜਾਂਚ ਕੀਤੀ ਗਈ ਜਿਨ•ਾਂ ਵਿੱਚੋਂ 374 ਵਾਹਨਾਂ ਦੇ ਚਲਾਨ ਕੀਤੇ ਅਤੇ 29 ਵਾਹਨ ਜ਼ਬਤ ਕੀਤੇ ਗਏ।

ਇਹ ਜਾਣਕਾਰੀ ਦਿੰਦਿਆਂ ਅੱਜ ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗ ਨੇ ਜ਼ਿਲ•ਾ ਪ੍ਰਸ਼ਾਸਨ ਅਤੇ ਪੁਲਿਸ ਦੇ ਆਪਸੀ ਤਾਲਮੇਲ ਨਾਲ  ਰਾਜ ਭਰ ਵਿੱਚ ਨਿਰਧਾਰਤ  ਨਿਯਮਾਂ ਅਤੇ ਕਾਨੂੰਨ ਦੀ ਘੋਰ ਉਲੰਘਣਾ ਕਰ ਕੇ ਚੱਲ ਰਹੇ ਸਕੂਲੀ ਵਾਹਨਾਂ ਖ਼ਿਲਾਫ਼ ਵਿਆਪਕ ਤੇ ਸਖ਼ਤ ਕਾਰਵਾਈ ਵਿੱਢੀ  ਹੈ। ਉਨ•ਾਂ ਦੱਸਿਆ ਕਿ 4 ਮਾਰਚ ਨੂੰ ਖੇਤਰੀ ਟਰਾਂਸਪੋਰਟ ਅਥਾਰਟੀਜ਼ ਦੇ ਸਕੱਤਰਾਂ,  ਸਹਾਇਕ ਟਰਾਂਸਪੋਰਟ ਕਮਿਸ਼ਨਰ, ਸਬ ਡਵੀਜ਼ਨਲ ਮੈਜਿਸਟਰੇਟ (ਐਸਡੀਐਮਜ਼) ਦੀਆਂ ਟੀਮਾਂ  ਨੇ ਕੁੱਲ 1015 ਵਾਹਨਾਂ ਦੀ ਜਾਂਚ ਕੀਤੀ, ਜਿਨ•ਾਂ ਵਿੱਚੋਂ 374 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 29 ਵਾਹਨਾਂ ਨੂੰ ਮੋਟਰ ਵਹੀਕਲ ਐਕਟ ਅਤੇ ਸਕੂਲ ਵਾਹਨ ਸਕੀਮ ਦੇ ਲੋੜੀਂਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ ਤਹਿਤ ਜ਼ਬਤ ਕਰ ਲਿਆ ਗਿਆ।

ਟਰਾਂਸਪੋਰਟ ਵਿਭਾਗ ਨੇ ਡਰਾਈਵਰਾਂ ਨੂੰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਮੁਹਿੰਮ ਵੀ ਚਲਾਈ ਹੈ। ਐਸ.ਡੀ.ਐਮ ਧੂਰੀ ਨੇ ਸਕੂਲ ਬੱਸ / ਵੈਨ ਡਰਾਈਵਰਾਂ ਨੂੰ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਨਿਰਧਾਰਤ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਪਿਛਲੇ ਦਿਨੀਂ ਕੈਂਬਰਿਜ ਸਕੂਲ ਧੂਰੀ ਵਿਖੇ ਅਜਿਹੀ ਵਰਕਸ਼ਾਪ ਕਰਵਾਈ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਹੋ ਸਕੇ।
———-

LEAVE A REPLY

Please enter your comment!
Please enter your name here