ਮਾਨਸਾ, 06 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਾਹਲ ਨੇ ਸਕੂਲੀ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦੌਰਾਨ ਲਾਊਡ ਸਪੀਕਰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨ ਚੱਲ ਰਹੇ ਹਨ, ਜਿਸ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਿਲ੍ਹੇ ਵਿਚ ਲਾਊਡ ਸਪੀਕਰ ਬੰਦ ਰੱਖਣ ਦੇ ਆਦੇਸ਼ ਲਾਗੂ ਕਰਵਾਉਣ ਦੇ ਹੁਕਮ ਜਾਰੀ ਹੋਏ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਵਿਘਨ ਨਾ ਪਵੇ।ਇਸ ਲਈ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਾਲਾਨਾ ਇਮਤਿਹਾਨ ਦੌਰਾਨ ਲਾਊਡ ਸਪੀਕਰਾਂ ਦੀ ਵਰਤੋਂ ਤੇ ਪਾਬੰਦੀ ਲਗਾਈ ਜਾਂਦੀ ਹੈ।