ਲੋਕਾਂ ਨੂੰ ਭੀੜ ਵਾਲੇ ਸਥਾਨਾਂ ਤੋਂ ਦੂਰ ਰਹਿਣ ਸਬੰਧੀ ਮੁੱਖ ਮੰਤਰੀ ਦੀ ਅਪੀਲ ਤੋਂ ਬਾਅਦ ਅੰਤਰਰਾਸਟਰੀ ਪੰਜਾਬ ਫਿਲਮ ਫੈਸਟੀਵਲ ਮੁਲਤਵੀ

0
26

ਚੰਡੀਗੜ•, (ਸਾਰਾ ਯਹਾ, ਬਲਜੀਤ ਸ਼ਰਮਾ) 6 ਮਾਰਚ: ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਅੰਤਰਰਾਸਟਰੀ ਪੰਜਾਬੀ ਫਿਲਮ ਫੈਸਟੀਵਲ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਅੱਜ ਇਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦੌਰਾਨ ਲਿਆ ਗਿਆ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸੂਬੇ ਦੇ ਲੋਕਾਂ ਨੂੰ ਰੋਕਥਾਮ ਉਪਾਅ ਵਜੋਂ ਭੀੜ-ਭੜੱਕੇ ਵਾਲੇ ਸਥਾਨਾਂ ਤੋਂ ਦੂਰ ਰਹਿਣ ਲਈ ਇੱਕ ਅਡਵਾਈਜਰੀ ਜਾਰੀ ਕਰ ਚੁੱਕੇ ਹਨ।
ਉਨ•ਾਂ ਕਿਹਾ ਕਿ ਸਥਿਤੀ ਆਮ ਵਾਂਗ ਹੁੰਦੇ ਹੀ ਅੰਤਰਰਾਸਟਰੀ ਫਿਲਮ ਉਤਸਵ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here