ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਲਏ ਅਹਿਮ ਫੈਸਲੇ

0
90

ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਪਿਯੂਸ਼ ਗੋਇਲ ਤੇ ਪ੍ਰਕਾਸ਼ ਜਾਵਡੇਕਰ ਨੇ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ ਦੇ ਫੈਸਲਿਆਂ ਬਾਰੇ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਸਰਕਾਰ ਨੇ ਨਾਰੀਅਲ ‘ਤੇ ਘੱਟੋ ਘੱਟ ਸਮਰਥਨ ਮੁੱਲ ਨੂੰ ਮਿਲਿੰਗ ਕੁਆਲਟੀ ਲਈ 439 ਰੁਪਏ ਵਧਾਇਆ ਹੈ ਤੇ ਬਾਲ ਵਰਗ ਲਈ 9,920 ਤੋਂ ਵਧਾ ਕੇ 10,300 ਰੁਪਏ ਕਰ ਦਿੱਤਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਦੱਖਣੀ ਭਾਰਤ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਏਗਾ। ਇਸ ਤੋਂ ਇਲਾਵਾ ਕੇਂਦਰੀ ਮੰਤਰੀਆਂ ਨੇ ਮੀਡੀਆ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ ਡੀਏ ਵਿੱਚ ਵਾਧੇ ਸਮੇਤ ਕਈ ਫੈਸਲਿਆਂ ਬਾਰੇ ਦੱਸਿਆ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੈਬਨਿਟ ਨੇ ਯੈੱਸ ਬੈਂਕ ਦੇ ਮੁੜ ਨਿਰਮਾਣ ਲਈ ਆਰਬੀਆਈ ਵੱਲੋਂ ਪ੍ਰਸਤਾਵਿਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਅਨੁਸਾਰ, ਐਸਬੀਆਈ ਯੈੱਸ ਬੈਂਕ ਵਿੱਚ 49 ਫੀਸਦ ਸ਼ੇਅਰਾਂ ਦਾ ਨਿਵੇਸ਼ ਕਰੇਗੀ। ਵਿੱਤ ਮੰਤਰੀ ਨੇ ਕਿਹਾ ਕਿ ਜਮ੍ਹਾਂ ਕਰਨ ਵਾਲਿਆਂ ਦੇ ਹਿੱਤਾਂ ਤੇ ਯੈੱਸ ਬੈਂਕ ਦੀ ਸਥਿਰਤਾ ਨੂੰ ਇਸ ਯੋਜਨਾ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ।

ਵਿੱਤ ਮੰਤਰੀ ਨੇ ਕੋਰੋਨਾ ਵਾਇਰਸ ਨਾਲ ਜੁੜੇ ਆਰਥਿਕ ਚਿੰਤਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਰਾਜ ਸਰਕਾਰਾਂ ਅਤੇ ਕੇਂਦਰ ਹਰ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਤੇ ਭਾਰਤੀ ਨਿਵੇਸ਼ਕਾਂ ਨੂੰ ਭਰੋਸਾ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸ਼ੇਅਰ ਬਾਜ਼ਾਰ ਨੂੰ ਅਸਥਿਰਤਾ ਤੇ ਘਾਟੇ ਦੀ ਸਥਿਤੀ ਆਲਮੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਥਿਤੀ ਪ੍ਰਤੀ ਸੰਵੇਦਨਸ਼ੀਲ ਹਾਂ ਤੇ ਆਰਬੀਆਈ ਨਾਲ ਹਰ ਚੀਜ਼ ‘ਤੇ ਨਜ਼ਰ ਰੱਖਦੇ ਹਾਂ।

ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਸਰਕਾਰ ਨੇ ਰਾਸ਼ਟਰੀ ਰਾਜ ਮਾਰਗ ਦੇ 780 ਕਿਲੋਮੀਟਰ ਦੇ ਪੱਧਰ ਨੂੰ ਅਪਗ੍ਰੇਡ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੂਰਜੀ ਉਪਕਰਣਾਂ ਤੇ ਰੀਸਾਈਕਲਿੰਗ ਪਲਾਸਟਿਕਾਂ ਰਾਹੀਂ ਵਾਤਾਵਰਨ ਦੀ ਸਹਾਇਤਾ ਕਰਨ ‘ਤੇ ਫੋਕਸ ਕੀਤਾ ਜਾਵੇਗਾ।

LEAVE A REPLY

Please enter your comment!
Please enter your name here