ਪੰਜਾਬ ਸਰਕਾਰ ਨੇ ਮਾਸਕ ਤੇ ਹੈਂਡ ਸੈਨੇਟਾਈਜ਼ਰਜ ਜਰੂਰੀ ਵਸਤਾਂ ਕਰਾਰ ਦਿੱਤੀਆਂ-ਆਸ਼ੂ

0
48

ਚੰਡੀਗੜ੍ਹ, (ਸਾਰਾ ਯਹਾ, ਬਲਜੀਤ ਸ਼ਰਮਾ)21 ਮਾਰਚ:ਨੋਵਲ ਕਰੋਨਾਵਾਇਰਸ (ਕੋਵਿਡ-19) ਫੈਲਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸ਼ਨਿਚਰਵਾਰ ਨੂੰ ਮਾਸਕ (2 ਪਲਾਈ ਤੇ 3 ਪਲਾਈ ਸਰਜੀਕਲ ਮਾਸਕ, ਐਨ 95 ਮਾਸਕ) ਤੇ ਹੈਂਡ ਸੈਨੇਟਾਈਜਰਜ ਨੂੰ ਜਰੂਰੀ ਵਸਤਾਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ, ਜਿਸ ਤਹਿਤ ਦੁਕਾਨਦਾਰਾਂ ਵੱਲੋਂ ਖਪਤਕਾਰਾਂ ਕੋਲੋਂ ਇਨ੍ਹਾਂ ਦੀ ਨਿਰਧਾਰਤ ਕੀਮਤ ਹੀ ਵਸੂਲੀ ਜਾ ਸਕੇਗੀ।ਇਸ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਇਹ ਫੈਸਲਾ, ਕੋਵਿਡ-19 ਦੇ ਫੈਲਣ ਦੌਰਾਨ ਦੁਕਾਨਦਾਰਾਂ, ਸਟਾਕਿਸਟਾਂ, ਡੀਲਰਾਂ ਵੱਲੋਂ ਮਾਸਕਸ ਤੇ ਹੈਂਡ ਸੈਨੇਟਾਈਜਰਜ ਅਤੇ ਹੋਰ ਅਜਿਹੀਆਂ ਵਸਤਾਂ ਦੀ ਜਮ੍ਹਾਂਖੋਰੀ ਕੀਤੇ ਜਾਣ ਦੀਆਂ ਰਿਪੋਰਟਾਂ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਲਿਆ ਗਿਆ ਹੈ, ਕਿਉਂਕਿ ਅਜਿਹਾ ਹੋਣ ਨਾਲ ਇਨ੍ਹਾਂ ਵਸਤਾਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਰਹੀਆਂ ਸਨ।ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਕਮੋਡੀਟੀਜ ਪ੍ਰਾਈਸ ਮਾਰਕਿੰਗ ਐਂਡ ਡਿਸਪਲੇ ਕੰਟਰੋਲ ਆਰਡਰ, 1992, ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਸਕ (2 ਪਲਾਈ ਤੇ 3 ਪਲਾਈ ਸਰਜੀਕਲ ਮਾਸਕ, ਐਨ 95 ਮਾਸਕ) ਤੇ ਹੈਂਡ ਸੈਨੇਟਾਈਜਰਜ ਨੂੰ ਜਰੂਰੀ ਵਸਤਾਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ।ਮੰਤਰੀ ਨੇ ਅੱਗੇ ਕਿਹਾ ਕਿ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਵੈਂਡਰਾਂ, ਸਟਾਕਿਸਟਾਂ ਤੇ ਡੀਲਰਾਂ ਨੂੰ ਇਹ ਹੁਕਮ ਜਾਰੀ ਕਰਨਗੇ ਕਿ ਉਹ ਇਨ੍ਹਾਂ ਵਸਤਾਂ ਅਤੇ ਹੋਰ ਜ਼ਰੂਰੀ ਵਸਤਾਂ ਨੂੰ ਆਪਣੇ ਵਪਾਰਕ ਅਦਾਰੇ ਦੇ ਪ੍ਰਵੇਸ਼ ਨੇੜੇ ਆਪਣੇ ਕੰਮ ਦੇ ਸਮੇਂ ਦੌਰਾਨ ਪ੍ਰਦਰਸ਼ਤ ਕਰਨਗੇ ਅਤੇ ਇਨ੍ਹਾਂ ਦੀ ਨਿਰਧਾਰਤ ਕੀਮਤ ਸੂਚੀ ਵੀ ਗੁਰਮੁਖੀ ਅੱਖਰਾਂ ‘ਚ ਲਿਖਕੇ ਲਗਾਉਣੀ ਯਕੀਨੀ ਬਣਾਉਣਗੇ।    

LEAVE A REPLY

Please enter your comment!
Please enter your name here