-ਸਲੱਮ ਏਰੀਆ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋ ਦੀ ਸਮੱਸਿਆਂ ਤੋਂ ਤੁਰੰਤ ਦਿਵਾਈ ਅਸਥਾਈ ਰਾਹਤ : ਐਸ.ਐਸ.ਪੀ. ਡਾ. ਭਾਰਗਵ

0
64

ਮਾਨਸਾ, 13 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਸ਼ਹਿਰ ਮਾਨਸਾ ਦੇ ਕੋਟ ਦੇ ਟਿੱਬੇ ਵਾਲੇ ਏਰੀਆ ਵਿੱਚ 33 ਫੁੱਟ ਰੋਡ, ਸੀਮਾ ਮਹੰਤ ਵਾਲੀ ਗਲੀ, ਤਰਸੇਮ ਕਰਿਆਣੇ ਵਾਲੇ ਦੇ ਘਰ ਨੇੜੇ ਅਤੇ ਗੁਰਜੰਟ ਸਿੰਘ ਮਾਨ ਵਾਲੀ ਗਲੀ ਅੰਦਰ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਅਤੇ ਸੀਵਰੇਜ ਦਾ ਪਾਣੀ ਸੜਕ ਅਤੇ ਪਲਾਟਾਂ ਵਿੱਚ ਖੜ੍ਹੇ ਹੋਣ ਸਬੰਧੀ ਮਿਲੀ ਜਾਣਕਾਰੀ ‘ਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਵੱਲੋਂ ਮੌਕੇ ‘ਤੇ ਜਾ ਕੇ ਸਬੰਧਤ ਵਿਭਾਗਾਂ ਰਾਹੀਂ ਇਸ ਸਮੱਸਿਆ ਤੋਂ ਤੁਰੰਤ ਅਸਥਾਈ ਰਾਹਤ ਦਿਵਾਈ। ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਇਸ ਸਮੱਸਿਆ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਤੱਕ ਪਹੁੰਚ ਕਰਕੇ ਜ਼ਰੂਰੀ ਫੰਡ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ, ਤਾਂ ਜੋ ਇਸ ਇਲਾਕੇ ਦੀ ਸੀਵਰੇਜ ਦੀ ਸਮੱਸਿਆਂ ਅਤੇ ਗਲੀਆਂ-ਨਾਲੀਆ ਨੂੰ ਸਹੀ ਢੰਗ ਨਾਲ ਬਣਵਾ ਕੇ ਪੱਕਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਮੁਸ਼ਕਲਾਂ ਸੁਨਣ ਤੋਂ ਬਾਅਦ ਸੀਵਰੇਜ ਬੋਰਡ ਦੀਆਂ ਮਸ਼ੀਨਾ ਲਗਾ ਕੇ ਪਾਣੀ ਦੀ ਆਰਜ਼ੀ ਤੌਰ ‘ਤੇ ਨਿਕਾਸੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਸੀਵਰੇਜ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਤਕਰੀਬਨ 12000 ਦੀ ਆਬਾਦੀ ਹੈ ਅਤੇ ਸੀਵਰੇਜ਼ ਓਵਰਫਲੋਅ ਸਬੰਧੀ ਮਿਲੀ ਜਾਣਕਾਰੀ ਦਾ ਪਤਾ ਲੱਗਣ ਉਪਰੰਤ ਇਹ ਮਸਲਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸਤੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਦੇ ਐਕਸੀਅਨ ਅਤੇ ਨਗਰ ਕੌਂਸਲ ਮਾਨਸਾ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਖੁਦ ਵੀ ਇਸ ਇਲਾਕੇ ਦਾ ਮੌਕੇ ‘ਤੇ ਨਿਰੀਖਣ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਅਤੇ ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਕਿਹਾ ਕਿ ਵਿਲੇਜ ਪੁਲਿਸ ਅਫਸਰ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਕੜੀ ਦਾ ਕੰਮ ਕਰਦਾ ਹੈ। ਉਨ੍ਹਾਂ ਦੱਸਿਆ ਕਿ ਵਿਲੇਜ ਪੁਲਿਸ ਅਫਸਰ ਦੇ ਲੱਗਣ ਨਾਲ ਪ੍ਰਸ਼ਾਸਨ ਨੂੰ ਹੇਠਲੇ ਪੱਧਰ ‘ਤੋ ਆਮ ਲੋਕਾਂ ਦੀਆ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਪ੍ਰਸਾਸ਼ਨ ਵੱਲੋਂ ਵੀ ਉਨ੍ਹਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਸ਼੍ਰੀ ਦਿਨਕਰ ਗੁਪਤਾ ਆਈ.ਪੀ.ਐਸ. ਵੱਲੋਂ ਸਖਤ ਹਦਾਇਤਾਂ ਹਨ ਕਿ ਲੋਕਾਂ ਨੂੰ ਜਰੂਰੀ ਵਸਤਾਂ ਅਤੇ ਜਰੂਰੀ ਸੇਵਾਵਾਂ ਘਰ-ਘਰ ਮੁਹੱਈਆ ਕਰਵਾਈਆ ਜਾਣ ਅਤੇ ਉਹਨਾਂ ਨੂੰ ਕੋਈ ਸਮੱਸਿਆ ਨਹੀ ਆਉਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਜਿਸਦੇ ਮੱਦੇਨਜ਼ਰ ਜ਼ਿਲਾ ਪ੍ਰਸਾਸ਼ਨ ਵੱਲੋਂ ਜ਼ਿਲਾ ਕੰਟਰੋਲ ਰੂਮ ਮਾਨਸਾ, ਪੁਲਿਸ ਕੰਟਰੋਲ ਰੂਮ ਮਾਨਸਾ, ਪੁਲਿਸ ਹੈਲਪ ਲਾਈਨ-112 ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਅੰਦਰ ਸ਼ੁਰੂ ਕੀਤੀ ਗਈ ਵਿਲੇਜ ਪੁਲਿਸ ਅਫਸਰ ਤੇ ਪਿੰਡ ਵਾਈਜ ਕਮੇਟੀਆਂ ਰਾਹੀ ਲੋਕਾਂ ਦੀਆ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਹਾਸਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਢੁੱਕਵਾ ਹੱਲ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here