ਚੰਡੀਗੜ•, 14 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26,000 ਤੋਂ ਵੱਧ ਦੀ ਗਿਣਤੀ ਵਿਚ ਨਵੇਂ ਨਸ਼ਾ-ਪੀੜ•ਤ ਸ਼ਾਮਿਲ ਹੋ ਗਏ ਹਨ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜਿਲ•ੇ ਵਿਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ ‘ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਸਰਕਾਰੀ ਹਸਪਤਾਲਾਂ ਵਿਚ ਕਰੋਨਾ ਵਾਇਰਸ ਸਬੰਧੀ ਪੁੱਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ-ਪੀੜ•ਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਮਹਿਜ਼ 20 ਦਿਨ•ਾਂ ਵਿਚ ਹੀ 26,000 ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਹੈ ਜਿਸ ਦਾ ਪ੍ਰਭਾਵ ਨਸ਼ਾ-ਛੁਡਾਊ ਪ੍ਰੋਗਰਾਮ ‘ਤੇ ਪੈ ਰਿਹਾ ਸੀ। ਉਨ•ਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਅਗੇ ਦੱਸਿਆ ਕਿ ਨੋਵਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓ.ਓ.ਟੀ.) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ।ਉਨ•ਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ `ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ•ਾਂ ਕਿਹਾ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ ਤਾਂ ਜੋ ਵੱਧ ਤੋਂ ਵੱਧ ਨੋਜੁਆਨ ਨਸ਼ਿਆਂ ਦੀ ਆਦਤ ਤੋਂ ਛੁੱਟਕਾਰਾ ਪਾ ਸਕਣ।
ਉਹਨਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਹਨਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਪੰਚਾਇੰਤਾਂ, ਸਮਾਜ ਸੇਵੀ ਸੰਸਥਾਵਾਂ ਤੇ ਨੋਜੁਆਨ ਸਭਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੁਮਰਾਹ ਨੋਜੁਆਨਾਂ ਨੂੰ ਮੁੜ• ਰਾਹ ‘ਤੇ ਪਾਇਆ ਜਾ ਸਕੇ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ । ਉਨ•ਾਂ ਦੱਸਿਆ ਕਿ ਟੌਲ ਫਰੀ ਹੈਲਪਲਾਈਨ ਨੰਬਰ 104 ‘ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਦੀਆਂ ਸੇਵਾਵਾ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।