-ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਵਿਰੁੱਧ 2 ਮੁਕੱਦਮੇ ਦਰਜ਼, 2 ਦੋਸ਼ੀ ਗ੍ਰਿਫ਼ਤਾਰ

0
73

ਮਾਨਸਾ, 20 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋੋਂ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾਂ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ।  ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੱਗਾ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਹੀਰੇਵਾਲਾ ਨੂੰ 100 ਲੀਟਰ ਲਾਹਣ ਸਮੇਤ ਗ੍ਰਿਫਤਾਰ ਕਰਕੇ ਆਬਕਾਰੀ ਐਕਟ ਤਹਿਤ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਇੰਦਰਜੀਤ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਖੋੋਖਰ ਖੁਰਦ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਕੇ 20 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ। ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋੋਲ ਅਤੇ ਜਮਾਨਤ ਤੇ ਆਏ ਵਿਅਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜ਼ਿਲ੍ਹੇ ਅੰਦਰ ਸਪੈਸ਼ਲ ਨਾਕਾਬੰਦੀਆ ਅਤੇ ਗਸ਼ਤਾਂ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਤੇ ਮੁਕੱਦਮੇ ਦਰਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਮੁਕੰਮਲ ਰੋੋਕਥਾਮ ਕਰਕੇ ਮਾਨਸਾ ਜ਼ਿਲ੍ਹੇ ਨੂੰ 100 ਫੀਸਦੀ ਨਸ਼ਾ-ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ।

LEAVE A REPLY

Please enter your comment!
Please enter your name here