ਮੰਡੀ ਬੋਰਡ ਦੇ ਸਕੱਤਰ ਵੱਲੋਂ ਲੁਧਿਆਣਾ ਅਤੇ ਮੋਗਾ ਜ਼ਿਲਿ•ਆਂ ਦੀਆਂ ਮੰਡੀਆਂ ਦਾ ਦੌਰਾ, ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

0
58

ਲੁਧਿਆਣਾ/ਮੋਗਾ, 23 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ) : ਕਣਕ ਦੀ ਨਿਰਵਿਘਨ ਖਰੀਦ ਲਈ ਕੀਤੇ ਪ੍ਰਬੰਧਾਂ ‘ਤੇ ਤਸੱਲੀ ਜ਼ਾਹਰ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਦੱਸਿਆ ਕਿ ਹੁਣ ਤੱਕ ਸੂਬਾ ਭਰ ਵਿੱਚ 24 ਲੱਖ ਮੀਟਰਕ ਕਣਕ ਖਰੀਦੀ ਜਾ ਚੁੱਕੀ ਹੈ।
      ਸ੍ਰੀ ਭਗਤ ਨੇ ਅੱਜ ਲੁਧਿਆਣਾ ਜ਼ਿਲ•ੇ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਇਲਾਵਾ ਦੋਰਾਹਾ, ਸਾਹਨੇਵਾਲ, ਮੁੱਲਾਂਪੁਰ ਦਾਖਾ ਤੇ ਗਿੱਲ ਰੋਡ ਸਮੇਤ ਅਜੀਤਵਾਲ ਅਤੇ ਮੋਗਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।  
      ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਨਾਲ ਗੱਲਬਾਤ ਕਰਕੇ ਕੋਵਿਡ-19 ਦੀਆਂ ਬੰਦਿਸ਼ਾਂ ਦੇ ਮੱਦੇਨਜ਼ਰ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ‘ਤੇ ਤਸੱਲੀ ਜ਼ਾਹਰ ਕੀਤੀ। ਉਨ•ਾਂ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਨ•ਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।
      ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।
      ਕਰੋਨਾਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁਕਵੀਂ ਮਾਤਰਾ ਵਿੱਚ ਮਾਸਕ ਅਤੇ 27000 ਲਿਟਰ ਸੈਨੀਟਾਈਜ਼ਰ ਮੁਹੱਈਆ ਕਰਵਾਏ ਗਏ ਹਨ ਤਾਂ ਕਿ ਕਰੋਨਾ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
      ਸ੍ਰੀ ਭਗਤ ਜਿਨ•ਾਂ ਨੂੰ ਲੁਧਿਆਣਾ, ਮੋਗਾ ਅਤੇ ਸੰਗਰੂਰ ਜ਼ਿਲਿ•ਆਂ ਦੇ ਖਰੀਦ ਕਾਰਜਾਂ ਦੀ ਨਿਗਰਾਨੀ ਦਾ ਜ਼ਿੰਮਾ ਸੌਂਪਿਆ ਗਿਆ ਹੈ, ਨੇ ਆਖਿਆ ਕਿ ਇਨ•ਾਂ ਮੰਡੀਆਂ ਵਿੱਚ ਉਚ ਮਿਆਰੀ ਕਣਕ ਦੀ ਆਮਦ ਹੋਈ ਹੈ।
      ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ-19 ਕਾਰਨ ਕਣਕ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ•ਤੀਆਂ ਰਾਹੀਂ ਹੁਣ ਤੱਕ 4.5 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
      ਸਿਹਤ ਪ੍ਰੋਟੋਕੋਲ ਖਾਸ ਤੌਰ ‘ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ ‘ਤੇ ਜ਼ੋਰ ਦਿੰਦਿਆਂ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ।
      ਸਕੱਤਰ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਅਤੇ ਮੋਗਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ।
      ਇਸ ਮੌਕੇ ਡੀ.ਐਫ.ਐਸ.ਸੀ.  ਗੁਰਪ੍ਰੀਤ ਸਿੰਘ ਕੰਗਾ, ਜ਼ਿਲ•ਾ ਮੰਡੀ ਅਫਸਰ ਜਸਵਿੰਦਰ ਸਿੰਘ ਅਤੇ ਖਰੀਦ ਏਜੰਸੀਆਂ ਦੇ ਜ਼ਿਲ•ਾ ਮੈਨੇਜਰ ਵੀ ਹਾਜ਼ਰ ਸਨ।
——-

LEAVE A REPLY

Please enter your comment!
Please enter your name here