ਮਾਨਸਾ, 27 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਸ਼ਰਮ ਦੀ ਗਲ ਹੈ ਕਿ ਜ਼ਿਲ੍ਹਾ ਮਾਨਸਾ ਵਿੱਚ ਮਾਰਚ ਮਹੀਨੇ ਦੌਰਾਨ 138 ਨਵੇਂ ਨਸ਼ਾ-ਪੀੜਤ ਸਾਹਮਣੇ ਆਏ ਕਿਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਵੱਡੇ ਪੱਧਰ ‘ਤੇ ਸਫਲਤਾ ਹਾਸਲ ਹੋਈ ਹੈ, ਜਿਸ ਤਹਿਤ ਕਈ ਪੀੜਤ ਮਰੀਜ਼ਾਂ ਨੇ ਓਟ ਕਲੀਨਿਕਾਂ ਤੇ ਨਸ਼ਾ-ਛੁਡਾਊ ਕੇਂਦਰਾਂ ਦਾ ਰੁੱਖ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਸ ਨੂੰ ਦੇਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਓਟ ਕਲੀਨਿਕਾਂ ਤੇ ਕੇਂਦਰਾਂ ਦਾ ਖੁੱਲਣ ਦਾ ਸਮਾਂ ਸਵੇਰੇ 8 ਵਜੇ ਕਰਨ ਅਤੇ ਨਵੀਆਂ ਰਜਿਸਟ੍ਰੇਸ਼ਨਾਂ ਲਈ ਅੱਲਗ ਕਾਊਂਟਰ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ-ਛੁਡਾਊ ਮੁਹਿੰਮ ਤਹਿਤ ਮਾਰਚ ਮਹੀਨੇ ਦੌਰਾਨ 138 ਨਵੀਆਂ ਰਜਿਸਟਰੇਸ਼ਨ ਦਰਜ ਕੀਤੀਆਂ ਗਈਆਂ ਹਨ ਜਿਸ ਨੂੰ ਧਿਆਨ ਵਿਚ ਰੱਖਦਿਆਂ ਨਸ਼ਾ-ਪੀੜਤਾਂ ਲਈ ਸਿਹਤ ਵਿਭਾਗ ਚਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਨਵੇਂ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਕੇ ਨਸ਼ਾ-ਮੁਕਤ ਕੀਤਾ ਜਾ ਸਕੇ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਨਸ਼ਾ-ਛੁਡਾਊ ਕੇਂਦਰਾਂ ਵਿਚ ਦਵਾਈ ਦੇਣ ਸਮੇਂ ਦੌਰਾਨ ਸਮਾਜਿਕ ਦੂਰੀ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜ਼ਿਆਦਾ ਬੁਖਾਰ, ਸੁੱਕੀ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ, ਤਾਂ ਉਹ ਲਾਜ਼ਮੀ ਤੌਰ ‘ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
ਉਨ੍ਹਾਂ ਕਿਹਾ ਕਿ ਨਸ਼ਾ-ਛੁਡਾਊ ਪ੍ਰੋਗਰਾਮ ਦਾ ਮੁੱਖ ਮੰਤਵ ਗੁੰਮਰਾਹ ਨੋਜੁਆਨਾਂ ਨੂੰ ਮੁੜ ਜ਼ਿੰਦਗੀ ઠਦੀ ਰਾਹ ‘ਤੇ ਪਾਉਣਾ ਹੈ ਅਤੇ ਇਲਾਜ ਮੁਹੱਈਆ ਕਰਵਾਕੇ ਸਿਹਤਮੰਦ ਕਰਨਾ ਹੈ। ਉਨਾਂ ਦੱਸਿਆ ਕਿ ਟੋਲ ਫਰੀ ਹੈਲਪਲਾਈਨ ਨੰਬਰ 104 ‘ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਹੈ।
ਡਾ. ਠਕਰਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਹੈ, ਜਿਸ ਦਾ ਪ੍ਰਭਾਵ ਨਸ਼ਾ-ਛੁਡਾਊ ਪ੍ਰੋਗਰਾਮ ‘ਤੇ ਪੈ ਰਿਹਾ ਸੀ।ਉਨਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ।