ਸੀ-ਡੈਕ ਈ ਸੰਜੀਵਨੀ ਓ.ਪੀ.ਡੀ. ਪ੍ਰਣਾਲੀ ਰਾਹੀਂ ਮੁਫਤ ਡਾਕਟਰੀ ਸਲਾਹ ਦੇਣ ਦੀ ਕੀਤੀ ਸ਼ੁਰੂਆਤ : ਸਿਵਲ ਸਰਜਨ ਮਾਨਸਾ

0
16

ਮਾਨਸਾ, 28 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ (ਕੋਵਿਡ -19) ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਲੋਕ ਹਿੱਤ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਨੇ ਸੀ-ਡੈਕ ਮੋਹਾਲੀ ਵਲੋਂ ਵਿਕਸਤ ਏਕੀਕ੍ਰਿਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ ਆਨਲਾਈਨ ਓ.ਪੀ.ਡੀ. (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਮੰਤਰੀ ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ. ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਿਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਹੁਣ ਤੱਕ 5 ਵਿਅਕਤੀ ਈ-ਸੰਜੀਵਨੀ ਸਹੂਲਤ ਦਾ ਲਾਹਾ ਲੈ ਚੁੱਕੇ ਹਨ।
ਡਾ. ਲਾਲ ਚੰਦ ਠਕਰਾਲ ਨੇ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੇਡਸੀਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਹ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤਕ ਹੱਲ ਕਰਨ ਵਿਚ ਸਹਾਈ ਹੋਵੇਗੀ ।
ਸਿਵਲ ਸਰਜਨ ਨੇ ਦੱਸਿਆ ਕਿ ਈ-ਸੰਜੀਵਨੀ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜੂਦ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ। ਉਨ੍ਹਾਂ ਈ-ਸੰਜੀਵਨੀ ਓ.ਪੀ.ਡੀ. ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਉੱਤੇ ਚਾਨਣਾ ਪਾਇਆ, ਜਿਸ ਵਿੱਚ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕ੍ਰਿਪਸ਼ਨ, ਐਸਐਮਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ। ਉਨ੍ਹਾਂ ਦੱਸਿਆ ਕਿ ਐਪਲੀਕੇਸ਼ਨ ਵਿੱਚ ਅਣਚਾਹੇ ਤੱਤਾਂ ਵਿਰੁੱਧ ਸੁਰੱਖਿਆ ਦੀ ਇੱਕ ਉੱਚ ਡਿਗਰੀ ਹੈ।ਜ਼ਿਲਾ ਪੱਧਰ ‘ਤੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਨੇ ਜ਼ਿਲੇ ਦੇ ਡਾਕਟਰਾਂ ਦੀਆਂ ਟੀਮਾਂ ਦੀ ਸਹਾਇਤਾ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ (ਡੀਟੀਸੀ) ਜਾਂ ਜ਼ਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ (ਡੀ.ਈ.ਜੀ.ਸੀ) ਨਿਯੁਕਤ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਡਾਕਟਰ ਪਿਛਲੇ ਇੱਕ ਦਹਾਕੇ ਤੋਂ ਈ-ਸੰਜੀਵਨੀ (ਡਾਕਟਰ ਤੋਂ ਡਾਕਟਰ) ਪ੍ਰਣਾਲੀ ਦਾ ਇਸਤੇਮਾਲ ਕਰ ਰਹੇ ਹਨ, ਇਸ ਲਈ ਈ-ਸੰਜੀਵਨੀ ਆਨਲਾਈਨ ਓ.ਪੀ.ਡੀ. (ਡਾਕਟਰ ਤੋਂ ਮਰੀਜ਼) ਪਲੇਟਫਾਰਮ ਨੂੰ ਅਪਨਾਉਣ ਵਿੱਚ ਉਨ੍ਹਾਂ ਨੂੰ ਬਹੁਤਾ ਸਮਾਂ ਨਹੀਂ ਲਗੇਗਾ।ਉਨਾਂ ਦੱਸਿਆ ਕਿ ਤਾਲਾਬੰਦੀ ਦੌਰਾਨ ਗੈਰ-ਐਮਰਜੈਂਸੀ ਮਾਮਲਿਆਂ ਵਿੱਚ ਡਾਕਟਰਾਂ ਤੱਕ ਪਹੁੰਚ ਨਾ ਕਰਨ ਕਾਰਨ ਨਾਗਰਿਕਾਂ ਵਿੱਚ ਕੁਝ ਹੱਦ ਤਕ ਬੇਚੈਨੀ ਹੈ। ਉਨਾਂ ਦੱਸਿਆ  ਕਿ ਇਹ ਤਕਨੀਕ ਸਮਾਜ ਦੇ ਸਾਰੇ ਵਰਗਾਂ ਨੂੰ ਕਰਫਿਊ ਅਤੇ ਕੋਵਿਡ -19 ਮਹਾਂਮਾਰੀ ਦਰਮਿਆਨ ਮਿਆਰੀ ਡਾਕਟਰੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਉਣ ਵਿਚ ਸਹਾਇਤਾ ਕਰੇਗੀ।
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ‘ਤੇ ਅਤੇ ਆਈ.ਓ.ਐਸ. ਲਈ ਐਪਲ ਐਪਸਟੋਰ ‘ਤੇ ਉਪਲਬਧ ਹੈ। “ਈ-ਸੰਜੀਵਨੀ ਓ.ਪੀ.ਡੀ. ਦਾ ਲਾਭ ਲੈਣ ਲਈ ਮਰੀਜ਼ ਜਾਂ ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮ.ਬੀ.ਪੀ.ਐਸ. ਜਾਂ ਤੇਜ ਇੰਟਰਨੈਟ ਕਨੈਕਸ਼ਨ ઠਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ ਸ਼ੁਰੂ ਵਿਚ ਰਾਜ ਸਿਹਤ ਵਿਭਾਗ ਦੇ ਡਾਕਟਰਾਂ ਦੀ ਇਕ ਟੀਮ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 10 ਵਜੇ ਤੋਂ 1 ਵਜੇ ਤੱਕ) ਉਪਲੱਬਧ ਰਹੇਗੀ ਅਤੇ ਲੋੜ ਪੈਣ ‘ਤੇ ઠਇਹ ਸਮਰੱਥਾ ਲੋਕਾਂ ਦੇ ਫੀਡਬੈਕ ਦੇ ਆਧਾਰ ‘ਤੇ ਵਧਾਈ ਜਾ ਸਕਦੀ ਹੈ। ਇਹ ਸਹੂਲਤ ਉਨ੍ਹਾਂ ਬਿਮਾਰ ਲੋਕਾਂ ਲਈ ਲਾਭਕਾਰੀ ਹੋਵੇਗੀ ਜੋ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਹਸਪਤਾਲਾਂ ਜਾਣ ਤੋਂ ਡਰ ਮਹਿਸੂਸ ਕਰ ਰਹੇ ਹਨ।

LEAVE A REPLY

Please enter your comment!
Please enter your name here